20.1 C
Toronto
Sunday, September 20, 2026
spot_img
Homeਹਫ਼ਤਾਵਾਰੀ ਫੇਰੀਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘਾ ਦੁੱਖ ਪ੍ਰਗਟ

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘਾ ਦੁੱਖ ਪ੍ਰਗਟ

ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘਾ ਦੁੱਖ ਪ੍ਰਗਟਨਵੀਂ ਦਿੱਲੀ/ਬਿਊਰੋ ਨਿਊਜ਼ : ਅਹਿਮਦਾਬਾਦ ‘ਚ ਵਾਪਰੇ ਜਹਾਜ਼ ਹਾਦਸੇ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਫਿਲਮੀ ਹਸਤੀਆਂ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਏਅਰ ਇੰਡੀਆ ਦੇ ਚੇਅਰਮੈਨ ਐਨ. ਚੰਦਰਸੇਖਰਨ ਨੇ ਵੀ ਜਹਾਜ਼ ਹਾਦਸੇ ‘ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਅਹਿਮਦਾਬਾਦ ਪਹੁੰਚ ਗਏ ਹਨ। ਇਸ ਦੇ ਚੱਲਦਿਆਂ ਅਹਿਮਦਾਬਾਦ ਏਅਰਪੋਰਟ ‘ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਹਾਦਸੇ ਵਿਚ ਕਈ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਲ ਹੋ ਰਹੀ ਹੈ।

 

RELATED ARTICLES
POPULAR POSTS