ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਟਾਟਾ ਗਰੁੱਪ ਨੇ 1-1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਏਅਰ ਇੰਡੀਆ ਟਾਟਾ ਗਰੁੱਪ ਦੀ ਮਲਕੀਅਤ ਹੈ। ਟਾਟਾ ਸੰਨਜ਼ ਦੇ ਚੇਅਰਮੈਨ ਐਨ. ਚੰਦਰਸ਼ੇਖਰਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿਚ ਸ਼ਬਦਾਂ ਦੀ ਘਾਟ ਹੈ। ਸਾਡੀ ਸੰਵੇਦਨਾ ਉਨ੍ਹਾਂ ਪਰਿਵਾਰਾਂ ਨਾਲ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਉਨ੍ਹਾਂ ਲੋਕਾਂ ਨਾਲ ਵੀ ਹੈ, ਜੋ ਇਸ ਹਾਦਸੇ ਵਿਚ ਜ਼ਖਮੀ ਹੋਏ ਹਨ।