19.8 C
Toronto
Tuesday, September 1, 2026
spot_img
Homeਪੰਜਾਬਪੰਜਾਬ ਸਰਕਾਰ ਨਸ਼ਿਆਂ ਖਿਲਾਫ ਜੰਗ ਹਾਰੀ : ਬਾਜਵਾ

ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜੰਗ ਹਾਰੀ : ਬਾਜਵਾ

ਪੰਜਾਬ ਸਰਕਾਰ ਨਸ਼ਿਆਂ ਖਿਲਾਫ ਜੰਗ ਹਾਰੀ : ਬਾਜਵਾਨਸ਼ਾ ਤਸਕਰਾਂ ਦੀ ਥਾਂ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ‘ਤੇ ਸਰਕਾਰ ਘੇਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ‘ਚ ਨਸ਼ਿਆਂ ਦੀ ਸਮੱਸਿਆ ਰੋਕਣ ਲਈ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨਸ਼ਿਆਂ ਵਿਰੁੱਧ ਆਪਣੀ ਅਖੌਤੀ ਜੰਗ ਹਾਰ ਚੁੱਕੀ ਹੈ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤੱਕ 16,492 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੁਲਿਸ ਨੇ ਹਜ਼ਾਰਾਂ ਨਸ਼ਾ ਪੀੜਤਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਸਲ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਨਸ਼ੇ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਜਦੋਂ ਕਿ ਸਰਕਾਰ ਨੂੰ ਪੀੜਤਾਂ ਨੂੰ ਨਸ਼ਿਆਂ ਦੇ ਦਲ-ਦਲ ਵਿੱਚੋਂ ਬਾਹਰ ਲਿਆਉਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਵਧੇਰੇ ਮਾਮਲਿਆਂ ਵਿੱਚ ਮੁਲਜ਼ਮਾਂ ਤੋਂ ਨਸ਼ੀਲੇ ਪਦਾਰਥਾਂ ਦੀ ਕੋਈ ਬਰਾਮਦਗੀ ਨਹੀਂ ਕੀਤੀ ਗਈ, ਬਲਕਿ ਪੁਲਿਸ ਨੇ ਲਾਈਟਰ, ਐਲੂਮੀਨੀਅਮ ਪੇਪਰ ਅਤੇ 10 ਰੁਪਏ ਦੇ ਅੱਧੇ ਸੜੇ ਹੋਏ ਨੋਟ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਨਸ਼ੇ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਜਦੋਂ ਕਿ ਅੱਜ ਸੱਤਾ ‘ਚ ਆਏ ਨੂੰ ਤਿੰਨ ਸਾਲਾਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਹਾਲੇ ਤੱਕ ਨਸ਼ਿਆਂ ਦਾ ਖ਼ਾਤਮਾ ਨਹੀਂ ਹੋ ਸਕਿਆ ਹੈ ਅਤੇ ਨਾ ਹੀ ਨਸ਼ਿਆਂ ਦੀ ਓਵਰਡੋਜ਼ ਨਾਲ ਮੌਤਾਂ ਦੀ ਗਿਣਤੀ ਘੱਟ ਰਹੀ ਹੈ।

 

RELATED ARTICLES
POPULAR POSTS