Breaking News
Home / ਪੰਜਾਬ / ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਖੋਲ੍ਹਿਆ ਨਵਾਂ ਦਫ਼ਤਰ

ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਨੇ ਖੋਲ੍ਹਿਆ ਨਵਾਂ ਦਫ਼ਤਰ

ਪਦਮਸ੍ਰੀ ਨਿਰਮਲ ਰਿਸ਼ੀ ਅਤੇ ਨਾਟਕਕਾਰ ਦਵਿੰਦਰ ਦਮਨ ਨੇ ਕੀਤਾ ਉਦਘਾਟਨ/ਲਘੂ ਫਿਲਮ ਸਮਾਰੋਹ ਕਰਾਉਣ ਦਾ ਐਲਾਨ
ਮੁਹਾਲੀ/ਬਿਊਰੋ ਨਿਊਜ਼ : ਪੰਜਾਬੀ ਫ਼ਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪਫ਼ਟਾ) ਵੱਲੋਂ ਮੁਹਾਲੀ ਦੇ ਸੈਕਟਰ 119 ਵਿੱਚ ਨਵਾਂ ਦਫ਼ਤਰ ਖੋਲ੍ਹਿਆ ਗਿਆ। ਦਫ਼ਤਰ ਦਾ ਉਦਘਾਟਨ ਉੱਘੀ ਅਦਾਕਾਰਾ ਅਤੇ ਸੰਸਥਾ ਦੀ ਪ੍ਰਧਾਨ ਪਦਮਸ੍ਰੀ ਨਿਰਮਲ ਰਿਸ਼ੀ ਅਤੇ ਸੰਸਥਾ ਦੇ ਪਹਿਲੇ ਪ੍ਰਧਾਨ ਨਾਟਕਕਾਰ ਦਵਿੰਦਰ ਦਮਨ ਨੇ ਕੀਤਾ। ਇਸ ਮੌਕੇ ਫ਼ਿਲਮੀ ਅਤੇ ਟੀਵੀ ਕਲਾਕਾਰ ਹਾਜ਼ਰ ਸਨ।
ਇਸ ਮੌਕੇ ਨਿਰਮਲ ਰਿਸ਼ੀ ਨੇ ਕਿਹਾ ਕਿ ਪਫ਼ਟਾ ਮਾਂ ਬੋਲੀ ਪੰਜਾਬੀ ਨੂੰ ਪ੍ਰਫੁਲਿਤ ਕਰਨ ਲਈ ਹਮੇਸ਼ਾ ਵਚਨਬੱਧ ਹੈ ਅਤੇ ਪੰਜਾਬੀ ਸਿਨੇਮੇ ਦੀ ਬਿਹਤਰੀ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਪਫ਼ਟਾ ਵੱਲੋਂ ਜਲਦੀ ਹੀ ਲਘੂ ਫ਼ਿਲਮਾਂ ਦਾ ਫੈਸਟੀਵਲ ਕਰਵਾਇਆ ਜਾਵੇਗਾ, ਜਿਸ ਨਾਲ ਨਿਰਦੇਸ਼ਕਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਨਵੇਂ ਨਿਰਦੇਸ਼ਕਾਂ ਨੂੰ ਨਵੇਂ ਕਲਾਕਾਰਾਂ ਨੂੰ ਫ਼ਿਲਮਾਂ ਵਿਚ ਕੰਮ ਦੇ ਵੱਧ ਮੌਕੇ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੀਤ ਪ੍ਰਧਾਨ ਅਤੇ ਉੱਘੇ ਅਦਾਕਾਰ ਬੀਨੂੰ ਢਿਲੋਂ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਸਿਨੇਮਾ ਸਬੰਧੀ ਹਰ ਮਹੀਨੇ ਸੈਮੀਨਾਰ ਕਰਾਏ ਜਾਣ ਦਾ ਫੈਸਲਾ ਲਿਆ ਗਿਆ ਹੈ, ਜਿਸ ਨਾਲ ਫ਼ਿਲਮੀ ਕਲਾਕਾਰਾਂ ਅਤੇ ਨਿਰਦੇਸ਼ਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਮਿਲੇਗੀ। ਇਸ ਮੌਕੇ ਨਾਟਕਕਾਰ ਦਵਿੰਦਰ ਦਮਨ, ਅਦਾਕਾਰ ਸ਼ਵਿੰਦਰ ਮਾਹਲ, ਉੱਘੀ ਅਦਾਕਾਰਾ ਸੁਨੀਤਾ ਧੀਰ, ਸੰਸਥਾ ਦੇ ਖਜ਼ਾਨਚੀ ਭਾਰਤ ਭੂਸ਼ਨ ਵਰਮਾ, ਅਦਾਕਾਰ ਮਲਕੀਤ ਸਿੰਘ ਰੌਣੀ, ਜਨਰਲ ਸਕੱਤਰ ਬੀਐਨ ਸ਼ਰਮਾ ਨੇ ਸੰਬੋਧਨ ਕੀਤਾ।
ਇਸ ਮੌਕੇ ਡਾ. ਰਣਜੀਤ ਸ਼ਰਮਾ, ਸਤਵੰਤ ਕੌਰ, ਰਾਜ ਧਾਲੀਵਾਲ, ਪੂਨਮ ਸੂਦ, ਦੀਦਾਰ ਗਿੱਲ, ਬਨਿੰਦਰ ਬੰਨੀ, ਪਰਮਜੀਤ ਭੰਗੂ, ਜਸਵੰਤ ਦਮਨ, ਸੀਮਾ ਕੌਸ਼ਲ, ਗੁਰਦਿਆਲ ਸਿੱਧੂ, ਬੌਬੀ ਮਾਵੀ, ਦਵਿੰਦਰ ਸਿੱਧੂ, ਵਿਨੋਦ ਸ਼ਰਮਾ, ਭੁਪਿੰਦਰ ਬਰਨਾਲਾ, ਤਰਸੇਮ ਪੌਲ, ਪਿੰਕੂ ਸੱਗੂ, ਮਨਰੀਤ ਹਾਜ਼ਰ ਸਨ।

Check Also

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।