Breaking News
Home / ਪੰਜਾਬ / ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਸੀਨੀਅਰ ਆਗੂ ਅਨਿਲ ਜੋਸ਼ੀ ਮੁੜ ਅਕਾਲੀ ਦਲ ‘ਚ ਹੋਏ ਸ਼ਾਮਲ

ਸੁਖਬੀਰ ਬਾਦਲ ਨੇ ਪਾਰਟੀ ਵਿੱਚ ਕੀਤਾ ਸਵਾਗਤ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸੀਨੀਅਰ ਆਗੂ ਅਨਿਲ ਜੋਸ਼ੀ ਉਨ੍ਹਾਂ ਦੇ ਛੋਟੇ ਭਰਾਵਾਂ ਵਾਂਗ ਹਨ ਅਤੇ ਦੋਵਾਂ ਦੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸਬੰਧ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਜੋਸ਼ੀ ਨੇ ਮੁੜ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ‘ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਅਤੇ ਉਹ ਇਸ ਵਾਸਤੇ ਰਲ ਕੇ ਯਤਨ ਕਰਨਗੇ। ਇਸ ਦੌਰਾਨ ਜੋਸ਼ੀ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਨ੍ਹਾਂ ਨੂੰ ਵਿਸਵਾਸ਼ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿੱਚ ਵੀ ਝਲਕੇਗੀ। ਬਾਅਦ ਵਿੱਚ ਅਨਿਲ ਜੋਸ਼ੀ ਨੇ ਸੁਖਬੀਰ ਸਿੰਘ ਬਾਦਲ ਨਾਲ ਰਲ ਕੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੇ ਚੋਣ ਪ੍ਰਚਾਰ ਵਿੱਚ ਵੀ ਸ਼ਮੂਲੀਅਤ ਕੀਤੀ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।