13 C
Toronto
Wednesday, May 13, 2026
spot_img
Homeਪੰਜਾਬਭਗਤ ਕਬੀਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ : ਕਟਾਰੀਆ

ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਲੋੜ : ਕਟਾਰੀਆ

ਰਾਜਪਾਲ ਨੇ ਸੂਬਾ ਪੱਧਰੀ ਸੈਮੀਨਾਰ ਵਿੱਚ ਭਰੀ ਹਾਜ਼ਰੀ; ਸ਼ਖ਼ਸੀਅਤਾਂ ਦਾ ਸਨਮਾਨ
ਮੁਹਾਲੀ/ਬਿਊਰੋ ਨਿਊਜ਼ : ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿੱਚ ਭਗਤ ਕਬੀਰ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਬੁੱਧਵਾਰ ਨੂੰ ਸੂਬਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਜਦੋਂਕਿ ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਵਾਈਸ ਚਾਂਸਲਰ ਡਾ. ਕੁਲਦੀਪ ਅਗਨੀਹੋਤਰੀ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਭਗਤ ਕਬੀਰ ਜੀ ਦੇ ਜੀਵਨ ਨੂੰ ਸਮਝ ਕੇ ਉਨ੍ਹਾਂ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ (ਕਾਸ਼ੀ) ਵਿੱਚ ਜਨਮੇ ਮਹਾਨ ਸੰਤ ਭਾਵੇਂ ਕਿਤਾਬੀ ਗਿਆਨ ਤੋਂ ਵਾਂਝੇ ਸਨ ਪਰ ਉਨ੍ਹਾਂ ਨੇ ਸੰਤ-ਮਹਾਂਪੁਰਖਾਂ ਦੀ ਸੰਗਤ ਤੋਂ ਅਨੁਭਵ ਦੇ ਆਧਾਰ ‘ਤੇ ਗਿਆਨ ਪ੍ਰਾਪਤ ਕੀਤਾ। ਇਸੇ ਲਈ ਸੈਂਕੜੇ ਸਾਲਾਂ ਬਾਅਦ ਵੀ ਉਨ੍ਹਾਂ ਦੀਆਂ ਸਿੱਖਿਆਵਾਂ ਆਮ ਨਾਗਰਿਕ, ਸਮਾਜ ਅਤੇ ਬੁੱਧੀਜੀਵੀਆਂ ਵਿੱਚ ਬਰਾਬਰ ਅਸਰਦਾਰ ਹਨ। ਰਾਜਪਾਲ ਨੇ ਕਿਹਾ ਕਿ ਮਨੁੱਖ ਜਿੰਨਾ ਆਪਣੇ ਅੰਦਰ ਝਾਤ ਮਾਰ ਕੇ ਦੇਖੇਗਾ, ਉਸ ਨੂੰ ਉਨਾ ਜ਼ਿਆਦਾ ਗਿਆਨ ਹੋਵੇਗਾ। ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਭਗਤ ਕਬੀਰ ਜੀ ਇੱਕ ਸਮਾਜਿਕ ਵਿਗਿਆਨੀ ਦੇ ਰੂਪ ਵਿੱਚ ਜਾਣੇ ਜਾਂਦੇ ਜਾਂਦੇ ਹਨ। ਉਨ੍ਹਾਂ ਦੀ ਕ੍ਰਾਂਤੀਕਾਰੀ ਵਿਚਾਰਾਂ ਦੀ ਪ੍ਰਮਾਣਿਕਤਾ ਅੱਜ ਵੀ ਪੂਰੀ ਤਰ੍ਹਾਂ ਸਮੁੱਚੀ ਲੁਕਾਈ ਵਿੱਚ ਬਰਕਰਾਰ ਹੈ। ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਵਾਈਸ ਚਾਂਸਲਰ ਡਾ. ਕੁਲਦੀਪ ਅਗਨੀਹੋਤਰੀ ਨੇ ਕਿਹਾ ਕਿ ਭਗਤ ਕਬੀਰ ਨੇ ਮੱਧਕਾਲ ਵਿੱਚ ਵੀ ਰਾਜਿਆਂ-ਮਹਾਰਾਜਿਆਂ ਦੀ ਮੌਜੂਦਗੀ ਵਿੱਚ ਸਪੱਸ਼ਟ ਅਤੇ ਨਿਡਰਤਾ ਨਾਲ ਕਿਹਾ ਕਿ ਸ਼ਬਦਾਂ ਦੇ ਅੰਦਰ ਅਰਥ ਹੁੰਦੇ ਹਨ ਅਤੇ ਅਰਥਾਂ ਦੇ ਪਿੱਛੇ ਜਾ ਕੇ ਹੀ ਜੀਵਨ ਦੀ ਸਚਾਈ ਲੱਭੀ ਜਾ ਸਕਦੀ ਹੈ।
ਮੰਚ ਸੰਚਾਲਣ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਕੀਤਾ। ਸੰਸਥਾ ਦੇ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਸ਼ਲਾਘਾਯੋਗ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ।

 

RELATED ARTICLES
POPULAR POSTS