Breaking News
Home / ਕੈਨੇਡਾ / Front / ਏਅਰ ਇੰਡੀਆ ਵਲੋਂ ਜਹਾਜ਼ ’ਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ

ਏਅਰ ਇੰਡੀਆ ਵਲੋਂ ਜਹਾਜ਼ ’ਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ

241 ਤੋਂ ਇਲਾਵਾ 24 ਹੋਰ ਵਿਅਕਤੀਆਂ ਦੀ ਵੀ ਗਈ ਹੈ ਜਾਨ

ਅਹਿਮਦਾਬਾਦ/ਬਿਊਰੋ ਨਿਊਜ਼

ਏਅਰ ਇੰਡੀਆ ਨੇ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਉਡਾਣ ਵਿਚ ਸਵਾਰ 241 ਵਿਅਕਤੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਇਸ ਹਾਦਸੇ ਵਿਚ ਕਈ ਵਿਅਕਤੀ ਏਨੀ ਬੁਰੀ ਤਰ੍ਹਾਂ ਝੁਲਸ ਗਏ ਹਨ ਕਿ ਉਨ੍ਹਾਂ ਦੀ ਪਹਿਚਾਣ ਕਰਨੀ ਮੁਸ਼ਕਲ ਹੈ। ਧਿਆਨ ਰਹੇ ਕਿ ਏਅਰ ਇੰਡੀਆ ਦਾ ਜਹਾਜ਼ ਲੰਘੇ ਕੱਲ੍ਹ ਵੀਰਵਾਰ ਨੂੰ ਉਡਾਨ ਭਰਨ ਤੋਂ ਕੁਝ ਮਿੰਟਾਂ ਦੇ ਅੰਦਰ ਹੀ ਕਰੈਸ਼ ਹੋ ਗਿਆ ਸੀ। ਇਸ ਜਹਾਜ਼ ਵਿਚ 242 ਯਾਤਰੀ ਸਵਾਰ ਸਨ ਅਤੇ ਹਾਦਸੇ ਦੌਰਾਨ 241 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਸਿਰਫ ਇਕ ਵਿਅਕਤੀ ਹੀ ਜਿੰਦਾ ਬਚਿਆ ਹੈ। ਧਿਆਨ ਰਹੇ ਕਿ ਇਸ ਜਹਾਜ਼ ਵਿਚ 230 ਯਾਤਰੀ ਅਤੇ ਅਮਲੇ ਦੇ 12 ਮੈਂਬਰ ਸਵਾਰ ਸਨ। ਇਸ ਭਿਆਨਕ ਹਾਦਸੇ ਵਿਚ 241 ਯਾਤਰੀਆਂ ਤੋਂ ਇਲਾਵਾ 24 ਹੋਰ ਵਿਅਕਤੀਆਂ ਦੀ ਵੀ ਜਾਨ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਜਹਾਜ਼ ਕੈ੍ਰਸ਼ ਹੋਣ ਤੋਂ ਬਾਅਦ ਮੈਡੀਕਲ ਕਾਲਜ ਦੇ ਹੋਸਟਲ ’ਤੇ ਜਾ ਡਿੱਗਿਆ ਸੀ। ਉਸ ਵੇਲੇ ਵਿਦਿਆਰਥੀ ਹੋਸਟਲ ਵਿਚ ਖਾ ਰਹੇ ਸਨ। ਹਾਦਸੇ ਤੋਂ ਬਾਅਦ ਹੋਸਟਲ ਵਿਚ ਖਾਣੇ ਦੀਆਂ ਪਲੇਟਾਂ ਇੱਧਰ ਉਧਰ ਖਿੱਲਰੀਆਂ ਦੇਖੀਆਂ ਗਈਆਂ।  ਮੰਨਿਆ ਜਾ ਰਿਹਾ ਹੈ ਕਿ ਹੋਸਟਲ ਵਿਚ ਜਿਹੜੇ 24 ਵਿਅਕਤੀਆਂ ਦੀ ਜਾਨ ਗਈ ਹੈ, ਉਨ੍ਹਾਂ ਵਿਚ ਮੈਡੀਕਲ ਦੇ ਵਿਦਿਆਰਥੀ ਅਤੇ ਸਟਾਫ ਦੇ ਮੈਂਬਰ ਸ਼ਾਮਲ ਹੋ ਸਕਦੇ ਹਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।