0.6 C
Toronto
Saturday, March 14, 2026
spot_img
HomeਕੈਨੇਡਾFrontਹਸਪਤਾਲ ਪਹੁੰਚ ਕੇ ਪੀਐਮ ਨੇ ਜ਼ਖਮੀ ਵਿਅਕਤੀਆਂ ਨਾਲ ਕੀਤੀ ਗੱਲਬਾਤ

ਹਸਪਤਾਲ ਪਹੁੰਚ ਕੇ ਪੀਐਮ ਨੇ ਜ਼ਖਮੀ ਵਿਅਕਤੀਆਂ ਨਾਲ ਕੀਤੀ ਗੱਲਬਾਤ

 

 

ਜਹਾਜ਼ ਹਾਦਸੇ ਸਬੰਧੀ ਪੀਐਮ ਮੋਦੀ ਦੀ ਭਾਵੁਕ ਪੋਸਟ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ ਜਹਾਜ਼ ਹਾਦਸੇ ਵਾਲੀ ਜਗ੍ਹਾ ’ਤੇ ਪਹੁੰਚੇ। ਇਸ ਤੋਂ ਬਾਅਦ ਪੀਐਮ ਮੋਦੀ ਹਸਪਤਾਲ ਵੀ ਗਏ ਅਤੇ ਉਨ੍ਹਾਂ ਨੇ ਹਾਦਸੇ ਵਿਚ ਇਕੋ-ਇਕ ਜਿੰਦਾ ਬਚੇ ਭਾਰਤੀ ਮੂਲ ਦੇ ਬਿ੍ਰਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ ਅਤੇ ਹੋਰ ਜ਼ਖ਼ਮੀ ਵਿਅਕਤੀਆਂ ਨਾਲ ਵੀ ਗੱਲਬਾਤ ਕੀਤੀ ਹੈ। ਘਟਨਾ ਸਥਾਨ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਅਹਿਮਦਾਬਾਦ ਵਿਚ ਹੋਏ ਹਵਾਈ ਹਾਦਸੇ ਤੋਂ ਦੁਖੀ ਹਾਂ। ਦਿਲ ਦਹਿਲਾ ਦੇਣ ਵਾਲੇ ਢੰਗ ਨਾਲ ਇੰਨੀਆਂ ਜਾਨਾਂ ਦਾ ਨੁਕਸਾਨ ਸ਼ਬਦਾਂ ਤੋਂ ਪਰ੍ਹੇ ਹੈ। ਉਨ੍ਹਾਂ ਸਾਰੇ ਦੁਖੀ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟਾਈ। ਪੀਐਮ ਨੇ ਕਿਹਾ ਕਿ ਅਸੀਂ ਪੀੜਤ ਪਰਿਵਾਰਾਂ ਦੇ ਦਰਦ ਨੂੰ ਸਮਝਦੇ ਹਾਂ ਅਤੇ ਇਹ ਵੀ ਜਾਣਦੇ ਹਾਂ ਕਿ ਪਿੱਛੇ ਛੱਡਿਆ ਗਿਆ ਖਲਾਅ ਆਉਣ ਵਾਲੇ ਸਾਲਾਂ ਤੱਕ ਮਹਿਸੂਸ ਕੀਤਾ ਜਾਵੇਗਾ। ਪੀਐਮ ਨੇ ਇਸ ਘਟਨਾ ਤੋਂ ਬਾਅਦ ਅਣਥੱਕ ਮਿਹਨਤ ਕਰ ਰਹੇ ਅਧਿਕਾਰੀਆਂ ਅਤੇ ਟੀਮਾਂ ਨਾਲ ਵੀ ਮੁਲਾਕਾਤ ਕੀਤੀ। ਪੀਐਮ ਨੇ ਕਿਹਾ ਕਿ ਸਾਡੀਆਂ ਭਾਵਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਇਸ ਕਲਪਨਾਯੋਗ ਦੁਖਾਂਤ ਵਿਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

RELATED ARTICLES

POPULAR POSTS