20.1 C
Toronto
Friday, July 10, 2026
spot_img
HomeਕੈਨੇਡਾFrontਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ

ਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ

ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।

RELATED ARTICLES
POPULAR POSTS