Breaking News
Home / ਕੈਨੇਡਾ / Front / ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ

ਲੁਧਿਆਣਾ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।

Check Also

ਪੰਜਾਬ ਦੇ 8 ਜ਼ਿਲ੍ਹਿਆਂ ’ਚ ਲੂ ਦਾ ਅਲਰਟ-ਬਿਜਲੀ ਦੀ ਖਪਤ ਵਧੀ

ਭਲਕੇ ਮੀਂਹ ਅਤੇ ਹਨ੍ਹੇਰੀ ਦੀ ਵੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅਗਲੇ ਦੋ ਦਿਨ ਵੀ ਜ਼ਿਆਦਾ ਗਰਮੀ ਪੈ ਸਕਦੀ ਹੈ ਅਤੇ ਗਰਮੀ ਨੇ ਆਮ ਜਨ ਜੀਵਨ ’ਤੇ ਵੀ ਅਸਰ ਪਾਇਆ ਹੈ। ਇਸਦੇ ਚੱਲਦਿਆਂ ਮੌਸਮ ਵਿਭਾਗ ਨੇ ਲੂ ਨੂੰ ਲੈ ਕੇ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਵਿਚ ਤਾਪਮਾਨ ’ਚ ਸਿਰਫ ਮਾਮੂਲੀ ਜਿਹੀ ਕਮੀ ਆਈ ਹੈ, ਪਰ ਤਾਪਮਾਨ ਅਜੇ ਵੀ ਆਮ ਨਾਲੋਂ ਕਰੀਬ 5 ਡਿਗਰੀ ਜ਼ਿਆਦਾ ਹੈ। ਇਸ ਦੇ ਚੱਲਦਿਆਂ ਬਠਿੰਡਾ ਸਭ ਤੋਂ ਗਰਮ ਰਿਹਾ ਅਤੇ ਇੱਥੇ ਤਾਪਮਾਨ 46.8 ਡਿਗਰੀ ਰਿਕਾਰਡ ਕੀਤਾ ਗਿਆ। ਜ਼ਿਆਦਾ ਗਰਮੀ ਦੇ ਕਾਰਨ ਬਿਜਲੀ ਦੀ ਖਪਤ ਵੀ ਤੇਜ਼ੀ ਨਾਲ ਵਧੀ ਹੈ ਅਤੇ ਕਈ ਸਥਾਨਾਂ ’ਤੇ ਬਿਜਲੀ ਦੀ ਕਟੌਤੀ ਵੀ ਹੋ ਰਹੀ ਹੈ। ਹਾਲਾਂਕਿ ਬਿਜਲੀ ਵਿਭਾਗ ਦਾ ਕਹਿਣਾ ਹੈ ਕਿ ਸਾਡੇ ਕੋਲ 17 ਹਜ਼ਾਰ ਮੈਗਾਵਾਟ ਤੱਕ ਬਿਜਲੀ ਸਪਲਾਈ ਕਰਨ ਦੀ ਸਮਰੱਥਾ ਹੈ ਅਤੇ ਅਸੀਂ ਹਾਲਾਤ ਨਾਲ ਨਿਪਟਣ ਲਈ ਤਿਆਰ ਹਾਂ। ਮੌਸਮ ਵਿਭਾਗ ਦੇ ਮੁਤਾਬਕ 14 ਅਤੇ 15 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ’ਚ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।