-19.3 C
Toronto
Friday, January 30, 2026
spot_img
HomeਕੈਨੇਡਾFrontਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ...

ਨਸ਼ਿਆਂ ਨੂੰ ਲੈ ਕੇ ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

 

ਪੰਜਾਬ ਸਰਕਾਰ ਦੇ ਨਸ਼ਿਆਂ ਸਬੰਧੀ ਦਾਅਵੇ ਨੂੰ ਦੱਸਿਆ ਮਜ਼ਾਕ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੀ ਨਿਗਰਾਨੀ ਹੇਠ ਡਰੱਗ ਮਨੀ ਟ੍ਰੇਲ ਦੀ ਜਾਂਚ ਕੀਤੀ ਜਾਵੇ ਤਾਂ ਜੋ ਪੰਜਾਬ ਲਈ ਇਸ ਖਤਰੇ ਵਿਚ ਸ਼ਾਮਿਲ ਲੋਕਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿਚ ਡਰੱਗ ਕਾਰਟੈਲ ਕਿਸੇ ਨਾ ਕਿਸੇ ਕਿਸਮ ਦੀ ਸਰਪ੍ਰਸਤੀ ਤੋਂ ਬਿਨਾਂ ਵਧ ਨਹੀਂ ਸਕਦੇ। ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕਈ ਹਜ਼ਾਰਾਂ ਕਰੋੜ ਰੁਪਏ ਵਿਚ ਜਾਂਦੀ ਹੈ। ਇਸ ਨੂੰ ਸਿਰਫ ਇਤਫਾਕ ਵਜੋਂ ਖਾਰਜ ਨਹੀਂ ਕੀਤਾ ਜਾ ਸਕਦਾ ਕਿ ਉਸੇ ਸਮੇਂ ਪਿਛਲੇ ਕੁਝ ਸਾਲਾਂ ਵਿੱਚ ਪੰਜਾਬ ਦੇ ਬਹੁਤ ਸਾਰੇ ਸਿਆਸਤਦਾਨਾਂ ਦੀ ਕਿਸਮਤ ਬਦਲ ਗਈ ਹੈ। ਜਿਹੜੇ ਵਿਧਾਇਕ ਸਾਈਕਲਾਂ ’ਤੇ ਆਉਂਦੇ ਸਨ, ਹੁਣ ਕਰੋੜਾਂ ਦੀਆਂ ਲਗਜ਼ਰੀ ਕਾਰਾਂ ਦੇ ਮਾਲਕ ਹਨ। ਜਾਖੜ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਲੜਾਈ ਵਿਚ ਸਰਕਾਰ ਦਾ ਦਾਅਵਾ ਇਕ ਮਜ਼ਾਕ ਹੀ ਰਹਿੰਦਾ ਹੈ।

RELATED ARTICLES
POPULAR POSTS