26.5 C
Toronto
Sunday, June 28, 2026
spot_img
HomeਕੈਨੇਡਾFrontਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ

ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

RELATED ARTICLES
POPULAR POSTS