17 C
Toronto
Sunday, October 5, 2025
spot_img
HomeਕੈਨੇਡਾFrontਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ

ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ

ਨਵੀਂ ਦਿੱਲੀ/ਬਿਊਰੋ ਨਿਊਜ਼

ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ  ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।

RELATED ARTICLES
POPULAR POSTS