16.2 C
Toronto
Sunday, October 5, 2025
spot_img
HomeਕੈਨੇਡਾFrontਭਾਰਤ ਨੇ ਆਪਣੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਤਹਿਰਾਨ ਛੱਡਣ ਲਈ ਕਿਹਾ

ਦੂਤਾਵਾਸ ਨਾਲ ਤੁਰੰਤ ਸੰਪਰਕ ਕਰਨ ਦੀ ਸਲਾਹ

ਨਵੀਂ ਦਿੱਲੀ/ਬਿਊਰੋ ਨਿਊਜ਼

ਇਜਰਾਈਲ ਅਤੇ ਈਰਾਨ ਵਿਚਾਲੇ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਇਸ ਦੌਰਾਨ ਈਰਾਨ ’ਚ ਸਥਿਤ ਭਾਰਤੀ ਦੂਤਾਵਾਸ ਨੇ ਤਹਿਰਾਨ ’ਚ ਰਹਿ ਰਹੇ ਲੋਕਾਂ ਨੂੰ, ਉਥੋਂ ਬਾਹਰ ਨਿਕਲਣ ਅਤੇ ਕਿਸੇ ਸੁਰੱਖਿਅਤ ਜਗ੍ਹਾ ’ਤੇ ਚਲੇ ਜਾਣ ਦੀ ਸਲਾਹ ਦਿੱਤੀ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀ ਤਹਿਰਾਨ ’ਚ ਰਹਿਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਸ਼ਹਿਰ ਖਾਲੀ ਕਰਨ ਦੀ ਚਿਤਾਵਨੀ ਜਾਰੀ ਕੀਤੀ ਸੀ। ਇਜਰਾਈਲ ਨੇ ਤਹਿਰਾਨ ’ਤੇ ਲੰਘੀ ਰਾਤ ਨੂੰ ਕਈ ਵਾਰ ਏਅਰ ਸਟਰਾਈਕ ਕੀਤੀ। ਇਸੇ ਦੌਰਾਨ ਈਰਾਨ ਨੇ ਵੀ ਇਜਰਾਈਲ ਦੀ ਰਾਜਧਾਨੀ ਤੇਲ ਅਵੀਵ ਅਤੇ ਹਾਈਫਾ ’ਤੇ ਬੰਬਾਰੀ ਕੀਤੀ ਹੈ। ਇਜਰਾਈਲੀ ਹਮਲਿਆਂ ਵਿਚ 224 ਈਰਾਨੀ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ, ਜਦੋਂ ਕਿ 1500 ਦੇ ਕਰੀਬ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਇਸੇ ਤਰ੍ਹਾਂ ਇਜ਼ਰਾਈਲ ਵਿਚ ਵੀ ਹੁਣ ਤੱਕ 24 ਵਿਅਕਤੀਆਂ ਦੀ ਜਾਨ ਗਈ ਹੈ ਅਤੇ 600 ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਹਨ।

RELATED ARTICLES
POPULAR POSTS