25.8 C
Toronto
Monday, August 17, 2026
spot_img
HomeਕੈਨੇਡਾFrontਡੋਨਾਲਡ ਟਰੰਪ ਨੇ ਜੀ-7 ਸੰਮੇਲਨ ਨੂੰ ਵਿਚਾਲੇ ਛੱਡਿਆ -ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ

ਡੋਨਾਲਡ ਟਰੰਪ ਨੇ ਜੀ-7 ਸੰਮੇਲਨ ਨੂੰ ਵਿਚਾਲੇ ਛੱਡਿਆ -ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ

ਡੋਨਾਲਡ ਟਰੰਪ ਨੇ ਜੀ-7 ਸੰਮੇਲਨ ਨੂੰ ਵਿਚਾਲੇ ਛੱਡਿਆ -ਇਜ਼ਰਾਈਲ-ਈਰਾਨ ਟਕਰਾਅ ਕਾਰਨ ਲਿਆ ਫੈਸਲਾ

ਨਵੀਂ ਦਿੱਲੀ/ਬਿਊਰੋ ਨਿਊਜ਼

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੀ-7 ਸੰਮੇਲਨ ਲਈ ਕੈਨੇਡਾ ਪਹੁੰਚੇ ਸਨ। ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਟਕਰਾਅ ਕਾਰਨ, ਟਰੰਪ ਹੁਣ ਇਕ ਦਿਨ ਪਹਿਲਾਂ ਹੀ ਵਾਪਸ ਚਲੇ ਗਏ ਹਨ। ਟਰੰਪ ਨੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਅਤੇ ਪੱਛਮੀ ਏਸ਼ੀਆ ਵਿਚ ਉਨ੍ਹਾਂ ਦੇ ਵਿਸ਼ੇਸ਼ ਪ੍ਰਤੀਨਿਧੀ ਸਟੀਵ ਵਿਟਕੌਫ ਨੂੰ ਈਰਾਨ ਨਾਲ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਟਰੰਪ ਦਾ ਮੰਨਣਾ ਹੈ ਕਿ ਈਰਾਨ ਗੱਲਬਾਤ ਲਈ ਤਿਆਰ ਹੋਵੇਗਾ। ਇਹ ਜਾਣਕਾਰੀ ਵਾਈਟ ਹਾਊਸ ਵਲੋਂ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਟਰੰਪ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਈਰਾਨ ਨੂੰ ਪ੍ਰਮਾਣੂ ਸਮਝੌਤੇ ’ਤੇ ਦਸਤਖਤ ਕਰਨੇ ਚਾਹੀਦੇ ਹਨ। ਟਰੰਪ ਨੇ ਇਹ ਵੀ ਕਿਹਾ ਕਿ ਮੈਂ ਇਹ ਵਾਰ-ਵਾਰ ਕਿਹਾ ਹੈ ਕਿ ਸਾਰਿਆਂ ਨੂੰ ਤੁਰੰਤ ਤਹਿਰਾਨ ਖਾਲੀ ਕਰ ਦੇਣਾ ਚਾਹੀਦਾ ਹੈ।

RELATED ARTICLES
POPULAR POSTS