16.6 C
Toronto
Monday, September 7, 2026
spot_img
HomeਕੈਨੇਡਾFrontਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ

ਚੋਣ ਪ੍ਰਚਾਰ ਹੋਇਆ ਬੰਦ-ਹੁਣ ਉਮੀਦਵਾਰ ਘਰ-ਘਰ ਜਾ ਕੇ ਮੰਗ ਸਕਣਗੇ ਵੋਟਾਂ

ਲੁਧਿਆਣਾ/ਬਿਊਰੋ ਨਿਊਜ਼

ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਪਰਸੋਂ ਯਾਨੀ ਕਿ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅੱਜ ਸ਼ਾਮੀਂ ਸਮਾਪਤ ਹੋ ਗਿਆ ਹੈ। ਹੁਣ ਕੋਈ ਵੀ ਸਿਆਸੀ ਪਾਰਟੀ ਚੋਣ ਰੈਲੀ ਨਹੀਂ ਕਰ ਸਕੇਗੀ, ਪਰ ਉਮੀਦਵਾਰ ਘਰ-ਘਰ ਜਾ ਕੇ ਵੋਟਾਂ ਜ਼ਰੂਰ ਮੰਗ ਸਕਣਗੇ। ਇਸ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ। ਵੈਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ-ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ।  ਧਿਆਨ ਰਹੇ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

RELATED ARTICLES
POPULAR POSTS