21.4 C
Toronto
Sunday, September 27, 2026
spot_img
HomeਕੈਨੇਡਾFrontਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ

ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ

ਪੰਜਾਬ ਸਰਕਾਰ ਨੇ ਪੰਚਾਇਤਾਂ ਤੋਂ ਮੰਗੀ ਨਸ਼ਾ ਤਸਕਰਾਂ ’ਤੇ ਪੁਲਿਸ ਕਾਰਵਾਈ ਬਾਰੇ ਫੀਡਬੈਕ

ਹਿੰਦੀ ’ਚ ਪ੍ਰੋਫਾਰਮਾ ਭੇਜਣ ਕਰਕੇ ਹੋਈ ਆਲੋਚਨਾ, ਫਿਰ ਪ੍ਰੋਫਾਰਮਾ ਪੰਜਾਬੀ ’ਚ ਬਣਵਾਇਆ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਨਸ਼ਿਆਂ ਖਿਲਾਫ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਜ਼ਮੀਨੀ ਹਕੀਕਤ ਜਾਨਣ ਲਈ ਪੰਚਾਇਤਾਂ ਤੋਂ ਫੀਡਬੈਕ ਮੰਗੀ ਹੈ। ਪੰਚਾਇਤਾਂ ਨੂੰ ਬਾਕਾਇਦਾ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਵਿਚ ਵੱਖ-ਵੱਖ ਕਾਲਮ ਬਣਾਏ ਗਏ ਹਨ, ਜੋ ਪੰਚਾਇਤਾਂ ਨੇ ਪੂਰੇ ਵੇਰਵੇ ਸਹਿਤ ਭਰਨੇ ਹਨ। ਪੰਚਾਇਤ, ਸਰਪੰਚ, ਪੰਚ ਤੋਂ ਇਲਾਵਾ ਪਿੰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਵੀ ਆਪਣੀ ਰਾਇ ਇਸ ਪ੍ਰੋਫਾਰਮੇ ਵਿਚ ਦੇਣੀ ਹੋਵੇਗੀ। ਜਾਣਕਾਰੀ ਅਨੁਸਾਰ ਸਰਕਾਰ ਨੇ ਪੰਚਾਇਤਾਂ ਤੋਂ 24 ਜੂਨ ਤੱਕ ਰਿਪੋਰਟ ਮੰਗੀ ਹੈ। ਇਹ ਪ੍ਰੋਫਾਰਮਾ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਿਹਾ ਹੈ। ਪ੍ਰੋਫਾਰਮਾ ਹਿੰਦੀ ਵਿਚ ਜਾਰੀ ਕੀਤੇ ਜਾਣ ਨੂੰ ਲੈ ਕੇ ਸਰਕਾਰ ਦੀ ਸੋਸ਼ਲ ਮੀਡੀਆਂ ’ਤੇ ਆਲੋਚਨਾ ਵੀ ਹੋ ਰਹੀ ਹੈ। ਦੱਸਿਆ ਜਾਂਦਾ ਹੈ ਕਿ ਆਲੋਚਨਾ ਹੋਣ ਤੋਂ ਬਾਅਦ ਸਰਕਾਰ ਨੇ ਪੰਜਾਬੀ ਵਿਚ ਵੀ ਪ੍ਰੋਫਾਰਮਾ ਤਿਆਰ ਕਰ ਲਿਆ ਹੈ।

RELATED ARTICLES
POPULAR POSTS