0.9 C
Toronto
Thursday, November 27, 2025
spot_img
HomeਕੈਨੇਡਾFrontਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਿਮਾਚਲ ਦੇ ਉਪ ਮੁੱਖ ਮੰਤਰੀ ਅਗਨੀਹੋਤਰੀ

ਦੋਵਾਂ ਸੂਬਿਆਂ ਦੀ ਮਜ਼ਬੂਤ ਸਾਂਝ ’ਤੇ ਦਿੱਤਾ ਜ਼ੋਰ

ਅੰਮਿ੍ਰਤਸਰ/ਬਿਊਰੋ ਨਿਊਜ਼

ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਕੀਤਾ ਜਾਣਾ ਚਾਹੀਦਾ। ਇਹ ਪ੍ਰਗਟਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕੀਤਾ ਹੈ, ਜੋ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਅਗਨੀਹੋਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਦੇ ਨਾਲ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ ਤੇ ਹੋਰ ਸਮਰਥਕ ਵੀ ਸਨ। ਉਪ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸਨਮਾਨਿਤ ਵੀ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਉਹ ਇਸ ਹੱਕ ਵਿੱਚ ਹਨ ਕਿ ਦੋਵਾਂ ਸੂਬਿਆਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਆਪਸੀ ਭਾਈਚਾਰਕ ਸਾਂਝ ਵਾਲੇ ਰਿਸ਼ਤੇ ਬਣੇ ਰਹਿਣੇ ਚਾਹੀਦੇ ਹਨ ਅਤੇ ਦੋਵਾਂ ਸੂਬਿਆਂ ਨੂੰ ਤਰੱਕੀ ਦੀ ਰਾਹ ’ਤੇ ਇਕੱਠੇ ਹੋ ਕੇ ਚੱਲਣਾ ਚਾਹੀਦਾ ਹੈ।

RELATED ARTICLES
POPULAR POSTS