-16 C
Toronto
Friday, January 30, 2026
spot_img
HomeਕੈਨੇਡਾFrontਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ - ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ ’ਚ ਵਧ ਰਹੇ ਕਰੋਨਾ ਦੇ ਮਾਮਲੇ – ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰਾਂ ਨੂੰ ਹੋਇਆ ਕਰੋਨਾ

ਅੰਮਿ੍ਰਤਸਰ/ਬਿਊਰੋ ਨਿਊਜ਼

ਅੰਮਿ੍ਰਤਸਰ ’ਚ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ ਅਤੇ ਮੈਡੀਕਲ ਕਾਲਜ ਦੇ ਤਿੰਨ ਜੂਨੀਅਰ ਡਾਕਟਰ ਵੀ ਕਰੋਨਾ ਦੀ ਲਪੇਟ ਵਿਚ ਆ ਗਏ ਹਨ। ਸਿਹਤ ਵਿਭਾਗ ਨੇ ਚੌਕਸੀ ਵਰਤਦਿਆਂ ਇਨ੍ਹਾਂ ਡਾਕਟਰਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਹੈ। ਸਿਵਲ ਸਰਜਨ ਡਾਕਟਰ ਕਿਰਨਦੀਪ ਕੌਰ ਨੇ ਦੱਸਿਆ ਕਿ ਭਾਵੇਂ ਕੋਵਿਡ ਦੇ ਨਵੇਂ ਵੈਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਸਿਹਤਮੰਦ ਹਨ। ਧਿਆਨ ਰਹੇ ਕਿ ਅੰਮਿ੍ਰਤਸਰ ਵਿਚ ਹੁਣ ਤੱਕ ਕਰੋਨਾ ਦੇ 6 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

RELATED ARTICLES
POPULAR POSTS