9.9 C
Toronto
Wednesday, September 23, 2026
spot_img
HomeਕੈਨੇਡਾFrontਪੀਐਮ ਮੋਦੀ ਨੇ ਡੋਨਾਲਡ ਟਰੰਪ ਨਾਲ ਫੋਨ ’ਤੇ ਕੀਤੀ ਗੱਲਬਾਤ

ਪੀਐਮ ਮੋਦੀ ਨੇ ਡੋਨਾਲਡ ਟਰੰਪ ਨਾਲ ਫੋਨ ’ਤੇ ਕੀਤੀ ਗੱਲਬਾਤ

ਪੀਐਮ ਮੋਦੀ ਨੇ ਡੋਨਾਲਡ ਟਰੰਪ ਨਾਲ ਫੋਨ ’ਤੇ ਕੀਤੀ ਗੱਲਬਾਤ
ਮੋਦੀ ਨੇ ਕਿਹਾ : ਜੰਗਬੰਦੀ ਪਾਕਿਸਤਾਨ ਦੇ ਕਹਿਣ ’ਤੇ ਹੋਈ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਇਹ ਗੱਲਬਾਤ ਕਰੀਬ 35 ਮਿੰਟ ਹੋਈ ਹੈ। ਇਸ ਦੌਰਾਨ ਅੱਤਵਾਦ ਵਿਰੁੱਧ ਭਾਰਤ ਦੀ ਲੜਾਈ ਅਤੇ ਅਪਰੇਸ਼ਨ ਸੰਦੂਰ ’ਤੇ ਚਰਚਾ ਹੋਈ ਹੈ। ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਨੇ ਕਦੇ ਵੀ ਵਿਚੋਲਗੀ ਸਵੀਕਾਰ ਨਹੀਂ ਕੀਤੀ ਅਤੇ ਨਾ ਹੀ ਉਹ ਕਦੇ ਅਜਿਹਾ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਦੇ ਚੱਲਦਿਆਂ ਜੰਗਬੰਦੀ ਪਾਕਿਸਤਾਨ ਦੇ ਕਹਿਣ ’ਤੇ ਹੋਈ ਸੀ। ਧਿਆਨ ਰਹੇ ਕਿ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਡੋਨਾਲਡ ਟਰੰਪ ਦੇ ਕਹਿਣ ’ਤੇ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਜੰਗਬੰਦੀ ਹੋਈ ਸੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜੀ-7 ਸੰਮੇਲਨ ਦੇ ਮੌਕੇ ’ਤੇ ਕੈਨੇਡਾ ’ਚ ਮੁਲਾਕਾਤ ਹੋਣੀ ਸੀ, ਪਰ ਰਾਸ਼ਟਰਪਤੀ ਟਰੰਪ ਨੂੰ ਅਮਰੀਕਾ ਵਾਪਸ ਜਾਣਾ ਪਿਆ, ਜਿਸ ਕਾਰਨ ਇਹ ਮੁਲਾਕਾਤ ਨਹੀਂ ਹੋ ਸਕੀ ਸੀ। ਇਸ ਤੋਂ ਬਾਅਦ ਮੋਦੀ ਅਤੇ ਟਰੰਪ ਵਿਚਾਲੇ ਫੋਨ ’ਤੇ ਗੱਲ ਹੋਈ ਹੈ।

RELATED ARTICLES
POPULAR POSTS