ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਚੋਣ ਜਿੱਤਣ ਲਈ ਲਾਇਆ ਪੂਰਾ ਜ਼ੋਰ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਭਲਕੇ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਲੰਘੇ ਕੱਲ੍ਹ ਸ਼ਾਮੀਂ 6 ਵਜੇ ਸਮਾਪਤ ਹੋ ਗਿਆ ਸੀ। ਇਸ ਜ਼ਿਮਨੀ ਚੋਣ ਲਈ ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਹੋਵੇਗਾ। ਵੈਸੇ ਤਾਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ-ਆਪਣੇ ਉਮੀਦਵਾਰ ਦੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਹ ਜ਼ਿਮਨੀ ਚੋਣ ਜਿੱਤਣ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਨੇ ਪੂਰਾ ਜ਼ੋਰ ਲਗਾਇਆ ਹੋਇਆ ਹੈ। ਧਿਆਨ ਰਹੇ ਕਿ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਭਲਕੇ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਨ੍ਹਾਂ ਵੋਟਾਂ ਦੇ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।