9.4 C
Toronto
Friday, November 7, 2025
spot_img
HomeਕੈਨੇਡਾFrontਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਕੀਤੀ...

ਮੰਤਰੀ ਡਾ. ਰਵਜੋਤ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਕੀਤੀ ਸ਼ਿਕਾਇਤ

 


ਡਾ. ਰਵਜੋਤ ਸਿੰਘ ਨੇ ਕਿਹਾ : ਸ਼ੋਸ਼ਲ ਮੀਡੀਆ ’ਤੇ ਫੋਟੋਆਂ ਦੇਖ ਕੇ ਬਹੁਤ ਦੁੱਖ ਹੋਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਮੰਤਰੀ ਡਾ. ਰਵਜੋਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਮਜੀਠੀਆ ਵਲੋਂ ਮੰਤਰੀ ਡਾ. ਰਵਜੋਤ ਸਿੰਘ ਦੀਆਂ ਇਤਰਾਜ਼ਯੋਗ ਫੋਟੋਆਂ ਵਾਇਰਲ ਕਰਨ ਤੋਂ ਬਾਅਦ ਤਰ੍ਹਾਂ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸਦੇ ਚੱਲਦਿਆਂ ਡਾ. ਰਵਜੋਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਸ਼ੁਰੂ ਤੋਂ ਹੀ ਆਪਣਾ ਕੰਮ ਇਮਾਨਦਾਰੀ ਨਾਲ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਅਜਿਹੀਆਂ ਤਸਵੀਰਾਂ ਦੇਖ ਕੇ ਬਹੁਤ ਦੁੱਖ ਹੋਇਆ ਹੈ। ਡਾ. ਰਵਜੋਤ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਮੇਰੀ ਸਾਬਕਾ ਪਤਨੀ ਦੀ ਫੋਟੋ ਐਡਿਟ ਕਰਕੇ ਮੇਰੇ ਨਾਲ ਜੋੜੀ ਗਈ ਹੈ। ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਵਲੋਂ ਬਹੁਤ ਹੀ ਹਲਕੇ ਪੱਧਰ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਅਤੇ ਇਸ ਨੂੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਅਜਿਹੀ ਹਲਕੇ ਪੱਧਰ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ।

RELATED ARTICLES
POPULAR POSTS