ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ
ਅੰਮਿ੍ਰਤਸਰ/ਬਿਊਰੋ ਨਿਊਜ਼
ਲੰਘੀ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ ਜਹਾਜ਼ ਹਾਦਸੇ ਦਾ ਅਸਰ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਹਾਦਸੇ ਵਿਚ 241 ਵਿਅਕਤੀਆਂ ਦੀ ਜਾਨ ਚਲੇ ਗਈ ਸੀ। ਇਸਦੇ ਚੱਲਦਿਆਂ ਅੰਮਿ੍ਰਤਸਰ ਹਵਾਈ ਅੱਡੇ ਤੋਂ ਲੰਡਨ ਅਤੇ ਦਿੱਲੀ ਦੀਆਂ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਫਲਾਈਟਾਂ ਦੇ ਅਚਾਨਕ ਰੱਦ ਹੋਣ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਏਅਰ ਇੰਡੀਆ ਆਪਣੇ ਯਾਤਰੀਆਂ ਨੂੰ ਰੀ-ਬੁਕਿੰਗ ਅਤੇ ਰਿਫੰਡ ਦੀਆਂ ਸਹੂਲਤਾਂ ਦੇ ਰਹੀ ਹੈ।
ਹਾਦਸੇ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਨਾਂ ਹੋ ਰਹੀਆਂ ਪ੍ਰਭਾਵਿਤ
RELATED ARTICLES