17.5 C
Toronto
Sunday, October 5, 2025
spot_img
HomeਕੈਨੇਡਾFrontਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਸੰਘਰਸ਼ ਦਾ ਐਲਾਨ

ਮੰਗਾਂ ਨਾ ਮੰਨਣ ’ਤੇ ਪੰਜਾਬ ਵਿੱਚ ਪੂਰਨ ਤੌਰ ’ਤੇ ਬੱਸਾਂ ਦਾ ਹੋਵੇਗਾ ਚੱਕਾ ਜਾਮ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਬੇਰੁਖੀ ਨੂੰ ਦੇਖਦਿਆਂ ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ। ਚੰਡੀਗੜ੍ਹ ਵਿੱਚ ਜਥੇਬੰਦੀ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਸਣੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 9 ਅਪਰੈਲ ਨੂੰ ਮੀਟਿੰਗ ਹੋਈ ਸੀ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਆਗੂਆਂ ਨੇ ਐਲਾਨ ਕੀਤਾ ਕਿ 30 ਜੂਨ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਜੇ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ 9, 10 ਅਤੇ 11 ਜੁਲਾਈ ਨੂੰ ਪੂਰਨ ਤੌਰ ’ਤੇ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਦਿੱਤਾ ਜਾਵੇਗਾ।

RELATED ARTICLES
POPULAR POSTS