Breaking News
Home / ਕੈਨੇਡਾ / Front / ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ


ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਅਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਚੱਲ ਰਹੀ ਜੰਗ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਏ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ।

Check Also

ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ

ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …