Breaking News
Home / ਕੈਨੇਡਾ / Front / ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ

ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ


ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦੇ ਨਾਲ ਕਮੇਡੀ ’ਚ ਵਾਪਸੀ ਕਰ ਰਹੇ ਹਨ। ਇਸ ਕਮੇਡੀ ਸ਼ੋਅ ਦਾ ਨਵਾਂ ਸੀਜਨ 21 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਸ ’ਚ ਨਵਜੋਤ ਸਿੱਧੂ ਅਤੇ ਕਪਿਲ ਸ਼ਰਮਾ ਮੁੜ ਤੋਂ ਇਕੱਠੇ ਨਜ਼ਰ ਆਉਣਗੇ। ਨਵੇਂ ਸ਼ੋਅ ਦਾ ਟੀਜਰ ਲਾਂਚ ਕਰ ਦਿੱਤਾ ਗਿਆ ਹੈ, ਜਿਸ ’ਚ ਪਹਿਲੇ ਸ਼ੋਅ ਦੌਰਾਨ ਬਾਲੀਵੁੱਡੀ ਐਕਟਰ ਸਲਮਾਨ ਖਾਨ ਗੈਸਟ ਵਜੋਂ ਨਜ਼ਰ ਆਉਣਗੇ। ਇਸ ਟੀਜਰ ਨੂੰ ਨਵਜੋਤ ਸਿੱਧੂ ਨੇ ਆਪਣੇ ਸ਼ੋਸ਼ਲ ਮੀਡੀਆ ਆਊਂਟ ’ਤੇ ਸਾਂਝਾ ਕੀਤਾ ਹੈ। ਸਿੱਧੂ ਨੇ ਟੀਜਰ ਪੋਸਟ ਕਰਨ ਦੇ ਨਾਲ ਲਿਖਿਆ ‘ਸਿਕੰਦਰ ਦਾ ਸਵੈਗ, ਕਪਿਲ ਦੀ ਟਾਈਮਿੰਗ ਅਤੇ ਸਿੱਧੂ ਦੀ ਵਾਪਸੀ ਬਲਾਕਬਸਟਰ ਹੋਣ ਜਾ ਰਹੀ ਹੈ। ਟੀਜਰ ’ਚ ਸਿੱਧੂ ਤੋਂ ਇਲਾਵਾ ਕਪਿਲ ਸ਼ਰਮਾ, ਕ੍ਰਿਸ਼ਨਾ ਅਭਿਸ਼ੇਕ, ਕੀਕੂ ਸ਼ਾਰਦਾ ਅਤੇ ਅਰਚਨਾ ਪੂਰਨ ਸਿੰਘ ਵੀ ਨਜ਼ਰ ਆ ਰਹੇ ਹਨ।

Check Also

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਕੋਲੋਂ ਈਰਾਨ ਤੇ ਇਜ਼ਰਾਈਲ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੁਰੱਖਿਆ ਮੰਗੀ

ਕਿਹਾ : ਗੁਰਦੁਆਰਾ ਸਾਹਿਬਾਨਾਂ ਅਤੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਕੇਂਦਰ ਸਰਕਾਰ ਅੰਮਿ੍ਰਤਸਰ/ਬਿਊਰੋ …