4.7 C
Toronto
Tuesday, November 18, 2025
spot_img
Homeਪੰਜਾਬਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਸ਼੍ਰੋਮਣੀ ਅਕਾਲੀ ਦਲ 'ਚ ਪਰਤੇ :...

ਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਸ਼੍ਰੋਮਣੀ ਅਕਾਲੀ ਦਲ ‘ਚ ਪਰਤੇ : ਪਰਮਪਾਲ ਕੌਰ

ਅਕਾਲੀ ਦਲ ਨੂੰ ਦੱਸਿਆ ਮੌਕਾਪ੍ਰਸਤ ਪਾਰਟੀ; ਭਾਜਪਾ ਨਾਲ ਸਾਂਝ-ਭਿਆਲੀ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਫਰੀਦਕੋਟ : ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮੁੜ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦੀ ਨੂੰਹ ਤੇ ਭਾਜਪਾ ਦੀ ਮਹਿਲਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੌਕਾਪ੍ਰਸਤ ਸਿਆਸੀ ਪਾਰਟੀ ਹੈ ਅਤੇ ਸਿਕੰਦਰ ਸਿੰਘ ਮਲੂਕਾ ਜਜ਼ਬਾਤੀ ਹੋ ਕੇ ਅਕਾਲੀ ਦਲ ‘ਚ ਵਾਪਸ ਗਏ ਹਨ। ਬੀਬੀ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਪੰਜਾਬ ਦਾ ਭਲਾ ਨਹੀਂ ਚਾਹੁੰਦਾ ਬਲਕਿ ਉਹ ਕੁਰਸੀ ਲਈ ਭਾਜਪਾ ਦੇ ਪੈਰੀਂ ਪੈ ਰਿਹਾ ਹੈ।
ਅਕਾਲੀ ਦਲ ਹਰ ਕੋਸ਼ਿਸ਼ ਕਰ ਰਿਹਾ ਹੈ ਕਿ ਭਾਜਪਾ ਨਾਲ ਸਿਆਸੀ ਸਮਝੌਤਾ ਹੋ ਜਾਵੇ ਪਰ ਭਾਜਪਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ। ਇਸ ਮੌਕੇ ਭਾਜਪਾ ਆਗੂ ਗੌਰਵ ਕੱਕੜ, ਗਗਨਦੀਪ ਸਿੰਘ ਸੁਖੀਜਾ ਅਤੇ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਵੀ ਹਾਜ਼ਰ ਸੀ। ਭਾਜਪਾ ਆਗੂ ਪਰਮਪਾਲ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕੀਤੀ, ਬਲਕਿ ਆਪਣੇ ਹਿੱਤਾਂ ਲਈ ਉਸ ਨੇ ਭਾਜਪਾ ਨਾਲ ਸਮਝੌਤਾ ਕੀਤਾ ਸੀ।
ਭਾਜਪਾ ਨੇ ਪੰਜਾਬ ਦੇ ਹਿੱਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜਿਆ ਹੈ ਅਤੇ ਦੁਬਾਰਾ ਕਦੀ ਵੀ ਇਨ੍ਹਾਂ ਨਾਲ ਸਿਆਸੀ ਸਾਂਝ ਨਹੀਂ ਪਾਈ ਜਾਵੇਗੀ। ਭਾਜਪਾ ਆਗੂ ਨੇ ਇਹ ਵੀ ਆਰੋਪ ਲਾਇਆ ਕਿ ਪੰਜਾਬ ਸਰਕਾਰ ਆਪਣੇ ਹਰ ਮਕਸਦ ਵਿੱਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਪੰਜਾਬ ਸਰਕਾਰ ਕਾਬੂ ਨਹੀਂ ਪਾ ਸਕੀ ਤੇ ਬੇਰੁਜ਼ਗਾਰੀ ਘਟਾਉਣ ਲਈ ਵੀ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰੇ।

 

RELATED ARTICLES
POPULAR POSTS