Breaking News
Home / ਕੈਨੇਡਾ / Front / ਕਪੂਰਥਲਾ ’ਚ ਨਸ਼ਿਆਂ ਖਿਲਾਫ ਸਾਈਕਲ ਯਾਤਰਾ

ਕਪੂਰਥਲਾ ’ਚ ਨਸ਼ਿਆਂ ਖਿਲਾਫ ਸਾਈਕਲ ਯਾਤਰਾ

 


ਸੰਤ ਬਲਬੀਰ ਸਿੰਘ ਸੀਚੇਵਾਲ ਵੀ ਯਾਤਰਾ ’ਚ ਹੋਏ ਸ਼ਾਮਲ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਵਿਚ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ‘ਸਿਹਤ ਵੀ ਤੇ ਵਿਰਾਸਤ ਵੀ’ ਬੈਨਰ ਹੇਠ ਸਾਈਕਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਐਸ.ਐਸ.ਪੀ. ਗੌਰਵ ਤੂਰਾ ਸਣੇ ਕਈ ਪ੍ਰਮੁੱਖ ਹਸਤੀਆਂ ਨੇ ਹਿੱਸਾ ਲਿਆ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਹਰੀ ਝੰਡੀ ਦਿਖਾ ਕੇ ਇਸ ਸਾਈਕਲ ਯਾਤਰਾ ਨੂੰ ਰਵਾਨਾ ਕੀਤਾ। ਜਲੰਧਰ, ਹੁਸ਼ਿਆਪੁਰ ਅਤੇ ਕਪੂਰਥਲਾ ਦੇ ਸਾਈਕਲਿੰਗ ਕਲੱਬਾਂ ਦੇ ਮੈਂਬਰਾਂ ਨੇ ਇਸ ਆਯੋਜਨ ਵਿਚ ਵਧ ਚੜ੍ਹ ਕੇ ਹਿੱਸਾ ਲਿਆ। ਇਸਦੇ ਚੱਲਦਿਆਂ ਐਸਐਸਪੀ ਗੌਰਵ ਤੂਰਾ ਨੇ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਹੋਈ ਹੈ।

Check Also

ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ

ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ …