Breaking News
Home / ਕੈਨੇਡਾ / Front / ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ

ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਜਿੱਤਣ ਦਾ ਕੀਤਾ ਦਾਅਵਾ

 


ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਲੰਘੇ ਕੱਲ੍ਹ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਸੰਪਨ ਹੋ ਗਿਆ ਸੀ ਅਤੇ ਹੁਣ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਜੂਨ ਨੂੰ ਹੋ ਜਾਵੇਗਾ। ਇਸ ਜ਼ਿਮਨੀ ਚੋਣਾਂ ਲਈ ਕੁੱਲ 14 ਉਮੀਦਵਾਰ ਚੋਣ ਮੈਦਾਨ ਵਿਚ ਹਨ। ਮੁੱਖ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਲੋਂ ਵੀ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਇਹ ਜ਼ਿਮਨੀ ਚੋਣ ਜਿੱਤਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਅਤੇ ਅਸੀਂ ਇਹ ਚੋਣ ਜ਼ਰੂਰ ਜਿਤਾਂਗੇ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ ਵੋਟਰਾਂ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਇਹ ਚੋਣ ਲੜਾਈ ਹੈ। ‘ਆਪ’ ਵਲੋਂ ਵਾਅਦਾ ਕੀਤਾ ਗਿਆ ਹੈ ਕਿ ਜੇ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਵੇਗਾ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਕਰ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਰਾਜ ਸਭਾ ਦੀ ਸੀਟ ਛੱਡਣੀ ਪਵੇਗੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਕੋਟੇ ’ਚੋਂ ਰਾਜ ਸਭਾ ’ਚ ਭੇਜਿਆ ਜਾ ਸਕਦਾ ਹੈ।

Check Also

ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ

ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ …