ਮੰਤਰੀ ਹਰਭਜਨ ਸਿੰਘ ਨੇ 30 ਸਤੰਬਰ ਤੱਕ ਟ੍ਰੈਫਿਕ ਸੈਂਸਸ ਮੁਕੰਮਲ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਉਤੇ 30 ਸਤੰਬਰ 2025 ਤੱਕ ਟ੍ਰੈਫਿਕ ਸੈਂਸਸ ਨੂੰ ਮੁਕੰਮਲ ਕਰ ਲਿਆ ਜਾਵੇ ਜੋ ਕਿ ਸੜਕਾਂ ਦੀ ਅਪਗ੍ਰੇਡਸ਼ਨ ਅਤੇ ਨਵੀਂ ਉਸਾਰੀ ਨੂੰ ਹੋਰ ਤਰਕਸੰਗਤ ਬਣਾਉਣ ਵਿੱਚ ਸਹਾਇਕ ਸਿੱਧ ਹੋਵੇਗਾ। ਇਸ ਤੋਂ ਇਲਾਵਾ ਟ੍ਰੈਫਿਕ ਸੈਂਸਸ ਨਾਲ ਸਬੰਧਤ ਡਾਟਾ ਰਾਹੀਂ ਸੜਕਾਂ ਦੀ ਨਵੀਂ ਉਸਾਰੀ, ਚੌੜਾ ਕਰਨ ਅਤੇ ਹੋਰ ਲੋੜੀਂਦੇ ਸੁਧਾਰ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਸੜਕੀ ਆਵਾਜਾਈ ਨੂੰ ਹੋਰ ਸੁਰੱਖਿਅਤ ਬਣਾਇਆ ਜਾ ਸਕੇਗਾ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਸੜਕਾਂ ਨੂੰ ਵਿਸ਼ਵ ਪੱਧਰੀ ਬਨਾਉਣ ਲਈ ਯਤਨਸ਼ੀਲ ਹੈ ਤਾਂ ਜੋ ਸੂਬੇ ਦੀ ਵਿਕਾਸ ਰਫਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।
Check Also
ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ
ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ …