16 C
Toronto
Sunday, October 5, 2025
spot_img
HomeਕੈਨੇਡਾFrontਮਨਜਿੰਦਰ ਸਿਰਸਾ ਨੇ ਈਰਾਨ ’ਚ ਫਸੇ ਭਾਰਤੀਆਂ ਸਬੰਧੀ ਦਿੱਤੀ ਜਾਣਕਾਰੀ

ਮਨਜਿੰਦਰ ਸਿਰਸਾ ਨੇ ਈਰਾਨ ’ਚ ਫਸੇ ਭਾਰਤੀਆਂ ਸਬੰਧੀ ਦਿੱਤੀ ਜਾਣਕਾਰੀ

 


ਕਿਹਾ : ਸਰਕਾਰ ਤਹਿਰਾਨ ’ਚ ਫਸੇ ਭਾਰਤੀਆਂ ਨੂੰ ਕੱਢਣ ਦੀ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਬੀਤੇ ਕੁਝ ਦਿਨਾਂ ਤੋਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਦੇ ਹਾਲਾਤ ਬਣੇ ਹੋਏ ਹਨ ਤੇ ਇਸ ਟਕਰਾਅ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਦਰਮਿਆਨ ਦਿੱਲੀ ਤੋਂ ਭਾਜਪਾ ਆਗੂ ਅਤੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਈਰਾਨ ਵਿਚ ਫਸੇ ਭਾਰਤੀਆਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤਹਿਰਾਨ ’ਚ ਫਸੇ ਭਾਰਤੀਆਂ ਨੂੰ ਉਥੋਂ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਉਹ ਈਰਾਨ ਵਿਚ ਭਾਰਤੀ ਅੰਬੈਸਡਰ ਗੌਰਵ ਸ਼੍ਰੇਸ਼ਠ ਨਾਲ ਸੰਪਰਕ ’ਚ ਹਨ। ਸਿਰਸਾ ਨੇ ਦੱਸਿਆ ਕਿ ਗੌਰਵ ਸ਼ੇ੍ਰਸ਼ਠ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਉਨ੍ਹਾਂ ਨਾਲ ਇਸ ਸਮੇਂ ਤਿੰਨ ਸਿੱਖ ਪਰਿਵਾਰ ਵੀ ਮੌਜੂਦ ਹਨ, ਜਿਨ੍ਹਾਂ ਸਣੇ ਕੁੱਲ 4 ਹਜ਼ਾਰ ਭਾਰਤੀਆਂ ਨੂੰ ਤਹਿਰਾਨ ’ਚੋਂ ਸੁਰੱਖਿਅਤ ਕੱਢ ਕੇ ਮਸਦ ਸ਼ਹਿਰ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਈਰਾਨ ’ਚ ਕਿਸੇ ਤਰ੍ਹਾਂ ਦੀ ਵੀ ਮੱਦਦ ਦੀ ਲੋੜ ਹੋਵੇ ਤਾਂ ਉਹ ਤੁਰੰਤ ਮਸਦ ਸ਼ਹਿਰ ਪਹੁੰਚ ਕੇ ਭਾਰਤੀ ਅੰਬੈਸਡਰਾਂ ਨਾਲ ਸੰਪਰਕ ਕਰ ਸਕਦਾ ਹੈ।

RELATED ARTICLES
POPULAR POSTS