4.5 C
Toronto
Sunday, April 19, 2026
spot_img
HomeਕੈਨੇਡਾFrontਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ

ਗੁਜਰਾਤ ਦੀ ਵਿਸਾਵਦਰ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ ਨੇ ਜਿੱਤੀ


ਕੇਰਲ ’ਚ ਕਾਂਗਰਸ ਪਾਰਟੀ ਨੇ ਜਿੱਤ ਕੀਤੀ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਸਮੇਤ ਚਾਰ ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਦਾ ਨਤੀਜਾ ਆ ਚੁੱਕਿਆ ਹੈ। ਗੁਜਰਾਤ ਦੀ ਕੜੀ ਸੀਟ ਤੋਂ ਭਾਜਪਾ ਉਮੀਦਵਾਰ ਰਾਜੇਦਰ ਚਾਵੜਾ ਨੇ ਜਿੱਤ ਲਈ ਹੈ ਅਤੇ ਉਨ੍ਹਾਂ ਕਾਂਗਰਸੀ ਉਮੀਦਵਾਰ ਰਮੇਸ਼ ਚਾਵੜਾ ਨੂੰ ਹਰਾਇਆ। ਇਸੇ ਤਰ੍ਹਾਂ ਗੁਜਰਾਤ ਦੀ ਵਿਸਾਵਦਰ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਇਟਾਲੀਆ ਨੇ ਜਿੱਤ ਦਰਜ ਕੀਤੀ ਹੈ ਅਤੇ ਉਨ੍ਹਾਂ ਭਾਜਪਾ ਉਮੀਦਵਾਰ ਕੀਰਤੀ ਪਟੇਲ ਨੂੰ ਹਰਾਇਆ। ਕੇਰਲ ’ਚ ਕਾਂਗਰਸੀ ਉਮੀਦਵਾਰ ਆਰੀਆਦਨ ਸ਼ੌਕ ਨੂੰ ਜਿੱਤ ਹਾਸਲ ਹੋਈ ਹੈ ਉਨ੍ਹਾਂ ਸੀਪੀਆਈ ਐਮ ਦੇ ਉਮੀਦਵਾਰ ਐਮ ਸਵਰਾਜ ਨੂੰ ਹਰਾਇਆ। ਇਸੇ ਤਰ੍ਹਾਂ ਪੱਛਮੀ ਬੰਗਾਲ ਦੀ ਕਾਲੀਗੰਜ ਸੀਟ ਤੋਂ ਖਬਰ ਲਿਖੇ ਜਾਣ ਤੱਕ ਟੀਐਮਸੀ ਉਮੀਦਵਾਰ 49 ਹਜ਼ਾਰ ਵੋਟਾਂ ਨਾਲ ਅੱਗੇ ਚੱਲ ਰਹੇ ਸਨ। ਇਨ੍ਹਾਂ ਚਾਰ ਸੀਟਾਂ ਲਈ ਲੰਘੀ 19 ਜੂਨ ਨੂੰ ਵੋਟਾਂ ਪਈਆਂ ਸਨ ਜਿਨ੍ਹਾਂ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ।

RELATED ARTICLES
POPULAR POSTS