Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾਂ ਨੂੰ ਜਿੱਤ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾਂ ਨੂੰ ਜਿੱਤ ਦੀ ਦਿੱਤੀ ਵਧਾਈ


ਕੇਜਰੀਵਾਲ ਬੋਲੇ : ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਦਿੱਤੀ ਸਾਨੂੰ ਵੋਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਜ਼ਿਮਨੀ ਚੋਣ ’ਚ ਜਿੱਤ ਹਾਸਲ ਕਰਨ ਵਾਲੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਮਨੀ ਚੋਣ ’ਚ ਮਿਲੀ ਜਿੱਤ ਸਮੂਹ ਪੰਜਾਬੀਆਂ ਦੀ ਜਿੱਤ ਹੈ ਅਤੇ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਮੁੱਚੇ ਪੰਜਾਬ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ’ਤੇ ਜਿੱਤ ਦੀ ਮੋਹਰ ਲਗਾਈ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ, ਅਕਾਲੀ ਅਤੇ ਭਾਜਪਾ ਨੂੰ ਉਮੀਦਵਾਰ ਨੂੰ ਬਿਲਕੁਲ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਇਕ ਇਮਾਨਦਾਰ ਵਿਅਕਤੀ ਹਨ ਅਤੇ ਉਹ ਲੁਧਿਆਣਾ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣਗੇ ਅਤੇ ਉਹ ਪੰਜਾਬ ਵਿਧਾਨ ਸਭਾ ਵਿਚ ਲੁਧਿਆਣਾ ਪੱਛਮੀ ਹਲਕੇ ਦੀ ਅਵਾਜ਼ ਨੂੰ ਬੁਲੰਦ ਕਰਨਗੇ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਸਾਨੂੰ ਵੋਟ ਦਿੱਤੀ ਹੈ ਅਤੇ ‘ਆਪ’ ਵੱਲੋਂ’ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ।

Check Also

‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ

ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ …