Breaking News
Home / ਕੈਨੇਡਾ / Front / ‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ

‘ਆਪ’ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਜਿੱਤੀ


ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ
ਲੁਧਿਆਣਾ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ ਹੋਈ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵੱਡੇ ਫਰਕ ਨਾਲ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਆਪਣੇ ਵਿਰੋਧੀ ਉਮੀਦਵਾਰ ਕਾਂਗਰਸ ਪਾਰਟੀ ਦੇ ਭਾਰਤ ਭੂਸ਼ਣ ਆਸ਼ੂ ਨੂੰ 10, 637 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਤੀਜੇ ਨੰਬਰ ’ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਰਹੇ ਜਦਕਿ ਚੌਥੇ ਨੰਬਰ ’ਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਰਹੇ। ਧਿਆਨ ਰਹੇ ਕਿ ਲੁਧਿਆਣਾ ਜ਼ਿਮਨੀ ਚੋਣ ਲਈ ਲੰਘੀ 19 ਜੂਨ ਨੂੰ ਵੋਟਾਂ ਪਈਆਂ ਸਨ ਜਿਸ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ, ਜਿਸ ’ਤੇ ਮੁੜ ਤੋਂ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਜੀਵ ਅਰੋੜਾਂ ਨੂੰ ਜਿੱਤ ਦੀ ਦਿੱਤੀ ਵਧਾਈ

ਕੇਜਰੀਵਾਲ ਬੋਲੇ : ‘ਆਪ’ ਦੇ ਕੰਮਾਂ ਤੋਂ ਖੁਸ਼ ਹੋ ਕੇ ਲੋਕਾਂ ਨੇ ਦਿੱਤੀ ਸਾਨੂੰ ਵੋਟ …