17.4 C
Toronto
Thursday, April 16, 2026
spot_img
HomeਕੈਨੇਡਾFrontਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਕੀਤਾ ਗਿ੍ਰਫਤਾਰ

ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਕੀਤਾ ਗਿ੍ਰਫਤਾਰ

ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਹੋਈ ਕਾਰਵਾਈ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕਰ ਲਿਆ ਹੈ। ਇਹ ਗਿ੍ਰਫਤਾਰੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਕੀਤੀ ਗਈ ਹੈ। ਵਿਜੀਲੈਂਸ ਦੀ ਟੀਮ ਮਜੀਠੀਆ ਨੂੰ ਗਿ੍ਰਫਤਾਰ ਕਰਕੇ ਮੁਹਾਲੀ ਲੈ ਗਈ। ਮੀਡੀਆ ਰਿਪੋਰਟਾਂ ਅਨੁਸਾਰ ਵਿਜੀਲੈਂਸ ਦੀ ਟੀਮ ਜਦੋਂ ਮਜੀਠੀਆ ਦੇ ਅੰਮਿ੍ਰਤਸਰ ਸਥਿਤ ਘਰ ਪਹੁੰਚੀ ਤਾਂ ਉਸ ਸਮੇਂ ਮਜੀਠੀਆ ਦੀ ਵਿਜੀਲੈਂਸ ਟੀਮ ਨਾਲ ਬਹਿਸ ਵੀ ਹੋਈ। ਮਜੀਠੀਆ ਦਾ ਕਹਿਣਾ ਸੀ ਕਿ ਇਹ ਸਾਰੀ ਕਾਰਵਾਈ ਸਿਆਸੀ ਬਦਲੇ ਦੀ ਭਾਵਨਾ ਨਾਲ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਕਿ ਉਹ ਵਿਜੀਲੈਂਸ ਦੀ ਛਾਪੇਮਾਰੀ ਤੋਂ ਡਰਨ ਵਾਲੇ ਨਹੀਂ ਹਨ। ਉਧਰ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਇਕਾ ਗਨੀਵ ਕੌਰ ਨੇ ਵਿਜੀਲੈਂਸ ਦੀ ਟੀਮ ’ਤੇ ਧੱਕਾਮੁੱਕੀ ਦੇ ਆਰੋਪ ਵੀ ਲਗਾਏ ਹਨ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਰਤਸਰ ਤੇ ਚੰਡੀਗੜ੍ਹ ਵਿਚਲੀਆਂ ਰਿਹਾਇਸ਼ਾਂ ’ਤੇ ਛਾਪੇਮਾਰੀ ਕੀਤੀ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਨਾਲ ਡਟ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਝੂਠੇ ਮਾਮਲੇ ਦਰਜ ਕਰਨਾ ਸੂਬਾ ਸਰਕਾਰ ਦੀ ਅਪਰਾਧਿਕ ਕਾਰਵਾਈ ਹੈ।

RELATED ARTICLES
POPULAR POSTS