ਸੁਖਪਾਲ ਖਹਿਰਾ ਵੀ ਮਜੀਠੀਆ ਦੀ ਹਮਾਇਤ ਵਿਚ ਨਿੱਤਰੇ
ਚੰਡੀਗੜ੍ਹ/ਬਿਊਰੋ ਨਿਊਜ਼
ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਐਮਰਜੈਂਸੀ ਲਗਾ ਕੇ ਕੀਤਾ ਸੀ, ਉਹ ਹੀ ਹਾਲ ਭਗਵੰਤ ਮਾਨ ਨੇ ਪੰਜਾਬ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਮਾਨ ਦੀ ਨਕਾਮੀ ਜਾਂ ਸਰਕਾਰ ਦੀ ਨਾਕਾਮੀ ’ਤੇ ਸਵਾਲ ਚੁੱਕਦਾ ਹੈ, ਉਸ ਨੂੰ ਡਰਾ ਧਮਕਾ ਕੇ ਚੁੱਪ ਕਰਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਅਕਾਲੀ ਆਗੂ ਮਜੀਠੀਆ ਦੀ ਹਮਾਇਤ ਵਿਚ ਖੁੱਲ੍ਹ ਕੇ ਨਿੱਤਰ ਆਏ ਹਨ। ਖਹਿਰਾ ਨੇ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ’ਤੇ ਪੋਸਟ ਕੀਤੀ ਵੀਡੀਓ ਵਿਚ ਵਿਜੀਲੈਂਸ ਛਾਪਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਮੈਂ ਬਿਕਰਮ ਮਜੀਠੀਆ ਦੀ ਰਿਹਾਇਸ਼ ਤੇ ਹੋਰਨਾਂ ਟਿਕਾਣਿਆਂ ’ਤੇ ਸਿਆਸੀ ਬਦਲਾਖੋਰੀ ਦੇ ਇਰਾਦੇ ਨਾਲ ਮਾਰੇ ਛਾਪਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਪੁਲਿਸ ਰਾਜ ਵਿਚ ਬਦਲ ਗਿਆ ਹੈ।
Check Also
ਇਜ਼ਰਾਈਲ ਤੋਂ 224 ਭਾਰਤੀ ਨਾਗਰਿਕ ਵਾਪਸ ਪਰਤੇ
ਭਾਰਤੀ ਦੂਤਾਵਾਸ ਨੇ ਈਰਾਨ ’ਚ ਅਪਰੇਸ਼ਨ ਸਿੰਧੂ ਕੀਤਾ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਧੂ ਦੇ …