Breaking News
Home / ਕੈਨੇਡਾ / Front / ਐਸਸੀਓ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਨਹੀਂ ਕੀਤੀ ਮੁਲਾਕਾਤ

ਐਸਸੀਓ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਨਹੀਂ ਕੀਤੀ ਮੁਲਾਕਾਤ


ਸਾਂਝੇ ਦਸਤਾਵੇਜਾਂ ’ਤੇ ਸਾਈਨ ਕਰਨ ਤੋਂ ਵੀ ਭਾਰਤ ਨੇ ਕੀਤਾ ਇਨਕਾਰ
ਸੰਘਾਈ/ਬਿਊਰੋ ਨਿਊਜ਼ : ਚੀਨ ਦੇ ਕਿੰਗਦਾਓ ’ਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ’ਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਭਾਰਤ ਨੇ ਜੁਆਇੰਟ ਸਟੇਟ ’ਤੇ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕਿਉਂਕਿ ਜੁਆਇੰਟ ਸਟੇਟਮੈਂਟ ’ਚ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਨੂੰ ਸ਼ਾਮਿਲ ਨਹੀਂ ਕੀਤਾ ਗਿਆ ਸੀ ਜਦਕਿ ਬਲੋਚਿਸਤਾਨ ’ਚ ਵਾਪਰੀ ਘਟਨਾ ਨੂੰ ਇਸ ’ਚ ਸ਼ਾਮਲ ਕੀਤਾ ਗਿਆ ਸੀ। ਮੀਟਿੰਗ ਦੌਰਾਨ ਰਾਜਨਾਥ ਸਿੰਘ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਦਾ ਤਰੀਕਾ ਭਾਰਤ ’ਚ ਲਸ਼ਕਰ-ਏ-ਤਇਬਾ ਦੇ ਹਮਲਿਆਂ ਵਰਗਾ ਹੀ ਸੀ। ਜਿਸ ਤੋਂ ਬਾਅਦ ਭਾਰਤ ਨੇ ਸਰਹੱਦ ਪਾਰ ਤੋਂ ਹੋਣ ਵਾਲੇ ਅੱਤਵਾਦੀ ਹਮਲਿਆਂ ਨੂੰ ਰੋਕਣ ਲਈ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ 7 ਮਈ 2025 ਨੂੰ ਅਪ੍ਰੇਸ਼ਨ ਸਿੰਧੂਰ ਨੂੰ ਅੰਜ਼ਾਮ ਦਿੱਤਾ ਸੀ। ਰਾਜਨਾਥ ਸਿੰਘ ਨੇ ਅੱਗੇ ਕਿਹਾ ਕਿ ਸ਼ੰਘਾਈ ਸਹਿਯੋਗ ਸੰਗਠਨ ਨੂੰ ਪਾਕਿ ਵਰਗੇ ਦੇਸ਼ਾਂ ਦੀ ਆਲੋਚਨਾ ਕਰਨ ’ਚ ਸੰਕੋਚ ਨਹੀਂ ਕਰਨਾ ਚਾਹੀਦਾ। ਮੀਟਿੰਗ ਦੌਰਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦੀ ਮੌਜੂਦ ਸਨ ਪਰ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ।

Check Also

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ਕੀਤਾ ਗਿਆ ਹੈ ਗਿ੍ਰਫ਼ਤਾਰ, ਮਾਮਲੇ ਦੀ ਅਗਲੀ ਸੁਣਵਾਈ …