ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਦਿੱਤੀ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਅੱਜ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਮੀਟਿੰਗ ਦੌਰਾਨ ਦੋ ਅਹਿਮ ਫੈਸਲੇ ਲਏ ਗਏ ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸੌਂਦ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਇਕ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ। ਪਹਿਲੇ ਫੈਸਲੇ ਅਨੁਸਾਰ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ, ਕਿਉਂਕਿ ਇਨ੍ਹਾਂ ਪਲਾਟਾਂ ਦੀ ਡਿਵੈਲਪਮੈਂਟ ਪਿਛਲੇ ਕਾਫ਼ੀ ਸਮੇਂ ਤੋਂ ਰੁਕੀ ਪਈ ਸੀ ਅਤੇ ਇਸ ਨਾਲ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਾਲਿਆਂ ਨੂੰ ਲਾਭ ਮਿਲੇਗਾ। ਇਹ ਮਨਜ਼ੂਰੀ 1000 ਗਜ਼ ਤੋਂ ਲੈ ਕੇ 4000 ਗਜ਼ ਤੱਕ ਦੇ ਪਲਾਟਾਂ ਲਈ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਇਨਵੈਸਟਰਾਂ ਅਤੇ ਡਿਵੈਲਪਰਾਂ ਨੂੰ ਵੱਡੀ ਰਾਹਤ ਮਿਲੇਗੀ। ਦੂਜੇ ਫੈਸਲੇ ਅਨੁਸਾਰ ਲੀਜ਼ ਹੋਲਡ ਪ੍ਰਾਪਰਟੀਆਂ ਨੂੰ ਫਰੀ ਹੋਲਡ ’ਚ ਬਦਲਣ ਦਾ ਫੈਸਲਾ ਕੀਤਾ ਗਿਆ ਜਿਸ ਨਾਲ ਪੰਜਾਬ ਸਰਕਾਰ ਨੂੰ ਲਗਭਗ 1000 ਕਰੋੜ ਰੁਪਏ ਦਾ ਮੁਨਾਫ਼ਾ ਹੋਣ ਦਾ ਅੰਦਾਜ਼ਾ ਹੈ।
Check Also
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ
ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ਕੀਤਾ ਗਿਆ ਹੈ ਗਿ੍ਰਫ਼ਤਾਰ, ਮਾਮਲੇ ਦੀ ਅਗਲੀ ਸੁਣਵਾਈ …