Breaking News
Home / ਕੈਨੇਡਾ / Front / ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ


ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ਕੀਤਾ ਗਿਆ ਹੈ ਗਿ੍ਰਫ਼ਤਾਰ, ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਵੀਰਵਾਰ ਨੂੰ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਨੇ ਅਦਾਲਤ ਕੋਲੋਂ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ। ਲੰਬੀ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਮਾਮਲੇ ਅਤੇ ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ’ਚ ਲੰਘੇ ਬੁੱਧਵਾਰ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਮਜੀਠੀਆ ਦੀ ਗਿ੍ਰਫ਼ਤਾਰੀ ਦਾ ਮਾਮਲਾ ਹੁਣ ਰਾਜਨੀਤਿਕ ਤੂਲ ਵੀ ਫੜ ਚੁੱਕਿਆ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮਜੀਠੀਆ ਦੀ ਗਿ੍ਰਫ਼ਤਾਰੀ ਨੂੰ ਗਲਤ ਦੱਸਿਆ ਜਾ ਰਿਹਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜੀਠੀਆ ਖਿਲਾਫ਼ ਕਾਰਵਾਈ ਕਾਨੂੰਨ ਦੇ ਤਹਿਤ ਕੀਤੀ ਗਈ ਹੈ ਅਤੇ ਜਿਹੜੇ ਵਿਅਕਤੀ ਉਸ ਦਾ ਸਾਥ ਦੇਣਗੇ ਉਹ ਵੀ ਦੋਸ਼ੀ ਹੋਣਗੇ।

Check Also

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ

ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ …