-11.4 C
Toronto
Wednesday, January 21, 2026
spot_img
Homeਦੁਨੀਆਭਾਰਤ ਨਾਲ 'ਸਾਰਥਕ ਗੱਲਬਾਤ' ਲਈ ਪਾਕਿ ਤਿਆਰ : ਸ਼ਰੀਫ਼

ਭਾਰਤ ਨਾਲ ‘ਸਾਰਥਕ ਗੱਲਬਾਤ’ ਲਈ ਪਾਕਿ ਤਿਆਰ : ਸ਼ਰੀਫ਼

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫੋਨ ‘ਤੇ ਹੋਈ ਗੱਲਬਾਤ ਦੌਰਾਨ ਪਾਕਿ ਦੇ ਪ੍ਰਧਾਨ ਮੰਤਰੀ ਨੇ ਜਤਾਈ ਇੱਛਾ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਸਾਰੇ ਬਕਾਇਆ ਮਸਲਿਆਂ ਦੇ ਹੱਲ ਲਈ ਸਾਰਥਕ ਗੱਲਬਾਤ ਕਰਨ ਵਾਸਤੇ ਤਿਆਰ ਹਨ। ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਫੋਨ ‘ਤੇ ਹੋਈ ਗੱਲਬਾਤ ਦੌਰਾਨ ਸ਼ਰੀਫ਼ ਨੇ ਭਾਰਤ ਨਾਲ ਗੱਲਬਾਤ ਬਾਰੇ ਆਪਣੇ ਵਿਚਾਰ ਪ੍ਰਗਟਾਏ। ‘ਰੇਡੀਓ ਪਾਕਿਸਤਾਨ’ ਮੁਤਾਬਕ ਪ੍ਰਧਾਨ ਮੰਤਰੀ ਨੇ ਕਿਹਾ, ”ਅਸੀਂ ਜੰਮੂ-ਕਸ਼ਮੀਰ, ਪਾਣੀ, ਵਪਾਰ ਅਤੇ ਅਤਿਵਾਦ ਸਮੇਤ ਸਾਰੇ ਬਕਾਇਆ ਮੁੱਦਿਆਂ ‘ਤੇ ਭਾਰਤ ਨਾਲ ਸਾਰਥਕ ਗੱਲਬਾਤ ਕਰਨ ਲਈ ਤਿਆਰ ਹਾਂ।” ਪਹਿਲਗਾਮ ਅੱਤਵਾਦੀ ਹਮਲੇ ਤੋਂ ਤੁਰੰਤ ਬਾਅਦ ਭਾਰਤ ਨੇ ਸਿੰਧ ਜਲ ਸੰਧੀ ਮੁਅੱਤਲ ਕਰਨ ਦੇ ਨਾਲ-ਨਾਲ ਪਾਕਿਸਤਾਨ ਨਾਲ ਵਪਾਰ ਬੰਦ ਕਰ ਦਿੱਤਾ ਸੀ ਅਤੇ ‘ਅਪਰੇਸ਼ਨ ਸਿੰਧੂਰ’ ਤਹਿਤ ਅੱਤਵਾਦੀਆਂ ਦੇ ਟਿਕਾਣੇ ਤਬਾਹ ਕੀਤੇ ਸਨ। ‘ਰੇਡੀਓ ਪਾਕਿਸਤਾਨ’ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਰੀਫ਼ ਨੇ ਭਾਰਤ ਨਾਲ ਹਾਲੀਆ ਟਕਰਾਅ ਦੌਰਾਨ ਪਾਕਿਸਤਾਨ ਨੂੰ ਸਾਊਦੀ ਅਰਬ ਵੱਲੋਂ ਦਿੱਤੀ ਗਈ ਹਮਾਇਤ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਪਿਛਲੇ ਮਹੀਨੇ ਵੀ ਸ਼ਰੀਫ਼ ਨੇ ਇਰਾਨ ਅਤੇ ਅਜ਼ਰਬਾਇਜਾਨ ਦੇ ਦੌਰੇ ਸਮੇਂ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਦੇ ਹੱਲ ਲਈ ਸ਼ਾਂਤੀ ਵਾਰਤਾ ਦੀ ਇੱਛਾ ਪ੍ਰਗਟ ਕੀਤੀ ਸੀ। ਸਾਊਦੀ ਕ੍ਰਾਊਨ ਪ੍ਰਿੰਸ ਨੇ ਟੈਲੀਫੋਨ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਪਾਕਿਸ ਵੱਲੋਂ ਇਰਾਨ-ਇਜ਼ਰਾਈਲ ਜੰਗ ਦੇ ਹੱਲ ਲਈ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ।

 

RELATED ARTICLES
POPULAR POSTS