-15.6 C
Toronto
Saturday, January 24, 2026
spot_img
Homeਹਫ਼ਤਾਵਾਰੀ ਫੇਰੀ700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ...

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ

ਜਲੰਧਰ : ਪੁਲਿਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਏਡੀਸੀਪੀ ਹਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬ੍ਰਿਜੇਸ਼ ਮਿਸ਼ਰਾ ਦੋ ਸਾਲ ਪਹਿਲਾਂ ਜਾਅਲੀ ਆਫਰ ਲੈਟਰਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਕੈਨੇਡਾ ਭੇਜਣ ਦੇ ਮਾਮਲੇ ‘ਚ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਖ਼ਬਰਾਂ ਵਿੱਚ ਆਇਆ ਸੀ, ਜਦੋਂ ਵਿਦਿਆਰਥੀਆਂ ਨੇ ਮਾਮਲੇ ਦੀ ਪੁਸ਼ਟੀ ਕੀਤੀ ਤਾਂ ਇਹ ਖੁਲਾਸਾ ਹੋਇਆ ਕਿ ਬ੍ਰਿਜੇਸ਼ ਮਿਸ਼ਰਾ ਨੇ ਉਨ੍ਹਾਂ ਨੂੰ ਜਾਅਲੀ ਪੱਤਰ ਰਾਹੀਂ ਵਿਦੇਸ਼ ਭੇਜਿਆ ਸੀ। ਇਸ ਮਾਮਲੇ ਸਬੰਧੀ ਖ਼ਬਰਾਂ ‘ਚ ਆਉਣ ਤੋਂ ਬਾਅਦ ਬ੍ਰਿਜੇਸ਼ ਮਿਸ਼ਰਾ ਕੈਨੇਡਾ ਤੋਂ ਭਾਰਤ ਆ ਗਿਆ। ਉਸ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ 9 ਕੇਸ ਦਰਜ ਹਨ। ਏਡੀਸੀਪੀ ਨੇ ਕਿਹਾ ਕਿ ਹੁਣ ਮੁਲਜ਼ਮ ਦੁਬਾਰਾ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਖਿਲਾਫ਼ ਐੱਲਓਸੀ ਜਾਰੀ ਹੋਣ ਕਾਰਨ ਉਸ ਨੂੰ ਨਵੀਂ ਦਿੱਲੀ ਵਿੱਚ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਸਟਾਫ ਨੇ ਰੋਕ ਲਿਆ ਤੇ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਇਸ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਲੰਧਰ ਲਿਆਂਦਾ ਗਿਆ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ 7 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ।

 

RELATED ARTICLES
POPULAR POSTS