-19.8 C
Toronto
Sunday, February 8, 2026
spot_img
Homeਹਫ਼ਤਾਵਾਰੀ ਫੇਰੀਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ 'ਤੇ ਭੇਜਿਆ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਮਜੀਠੀਆ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਵਿਜੀਲੈਂਸ ਬਿਊਰੋ ਨੇ ਅਦਾਲਤ ਕੋਲੋਂ ਮਜੀਠੀਆ ਦਾ 12 ਦਿਨਾਂ ਦਾ ਰਿਮਾਂਡ ਮੰਗਿਆ। ਲੰਬੀ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਮਾਮਲੇ ਅਤੇ ਆਮਦਨ ਤੋਂ ਵੱਧ ਸੰਪੰਤੀ ਬਣਾਉਣ ਦੇ ਮਾਮਲੇ ‘ਚ ਲੰਘੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮਜੀਠੀਆ ਦੀ ਗ੍ਰਿਫ਼ਤਾਰੀ ਦਾ ਮਾਮਲਾ ਹੁਣ ਰਾਜਨੀਤਿਕ ਤੂਲ ਵੀ ਫੜ ਚੁੱਕਿਆ ਹੈ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਗਲਤ ਦੱਸਿਆ ਜਾ ਰਿਹਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਜੀਠੀਆ ਖਿਲਾਫ਼ ਕਾਰਵਾਈ ਕਾਨੂੰਨ ਦੇ ਤਹਿਤ ਕੀਤੀ ਗਈ ਹੈ ਅਤੇ ਜਿਹੜੇ ਵਿਅਕਤੀ ਉਸ ਦਾ ਸਾਥ ਦੇਣਗੇ ਉਹ ਵੀ ਦੋਸ਼ੀ ਹੋਣਗੇ।
ਮੁੱਖ ਮੰਤਰੀ ਮਾਨ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਸਖਤ ਚਿਤਾਵਨੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਅੰਦਰ ਚੱਲ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਦੀ ਕਿੰਨੀ ਵੀ ਵੱਡੀ ਪਹੁੰਚ ਕਿਉਂ ਨਾ ਹੋਵੇ, ਉਹ ਇਹ ਨਾ ਸੋਚੇ ਕਿ ਉਸ ਨੂੰ ਫੜਿਆ ਨਹੀਂ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਇਕ-ਦੋ ਦਿਨਾਂ ਤੱਕ ਇਕ ਹੋਰ ਵੱਡਾ ਨਸ਼ਾ ਤਸਕਰ ਜੇਲ੍ਹ ਅੰਦਰ ਹੋਵੇਗਾ ਅਤੇ ਕਈ ਨਸ਼ਾ ਤਸਕਰਾਂ ਦੇ ਘਰ ਢਾਹੁਣ ਦੀ ਸੂਚਨਾ ਜਨਤਾ ਨੂੰ ਮਿਲੇਗੀ।

RELATED ARTICLES
POPULAR POSTS