-10.4 C
Toronto
Saturday, January 31, 2026
spot_img
Homeਭਾਰਤਜ਼ਿਮਨੀ ਚੋਣ : ਗੁਜਰਾਤ 'ਚ ਇਕ ਸੀਟ 'ਆਪ' ਤੇ ਦੂਜੀ ਭਾਜਪਾ ਦੀ...

ਜ਼ਿਮਨੀ ਚੋਣ : ਗੁਜਰਾਤ ‘ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ‘ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇ

ਚੰਡੀਗੜ੍ਹ/ਬਿਊਰੋ ਨਿਊਜ਼ : ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ ਇਕ ਸੀਟ ਭਾਜਪਾ ਨੇ ਜਿੱਤ ਲਈ ਹੈ ਜਦੋਂਕਿ ਇਕ ਇਕ ਸੀਟ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਹਿੱਸੇ ਆਈ।
ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਤੋਂ ਜੇਤੂ ਰਹੇ ਹਨ।
ਉਨ੍ਹਾਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਫਰਕ ਨਾਲ ਹਰਾਇਆ। ਇੱਥੇ ਜ਼ਿਮਨੀ ਲਈ 14 ਉਮੀਦਵਾਰ ਮੈਦਾਨ ਵਿੱਚ ਸਨ।
ਇਸ ਸਾਲ ਜਨਵਰੀ ਵਿੱਚ ‘ਆਪ’ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਇੱਥੇ ਚੋਣ ਜ਼ਰੂਰੀ ਹੋ ਗਈ ਸੀ।
ਗੁਜਰਾਤ ਦੀ ਵਿਸਾਵਦਰ ਸੀਟ ‘ਤੇ ਆਪ ਉਮੀਦਵਾਰ ਇਤਾਲੀਆ ਗੋਪਾਲ ਜੇਤੂ ਰਹੇ ਹਨ। ਇਤਾਲੀਆ ਨੇ ਭਾਜਪਾ ਉਮੀਦਵਾਰ ਕਿਰਿਤ ਪਟੇਲ ਨੂੰ 17554 ਵੋਟਾਂ ਦੇ ਫ਼ਰਕ ਨਾਲ ਹਰਾਇਆ।
ਵਿਸਾਵਦਰ ਸੀਟ ਦਸੰਬਰ 2023 ਵਿੱਚ ਤਤਕਾਲੀ ‘ਆਪ’ ਵਿਧਾਇਕ ਭੂਪੇਂਦਰ ਭਯਾਨੀ ਦੇ ਅਸਤੀਫ਼ਾ ਦੇਣ ਅਤੇ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਖਾਲੀ ਹੋ ਗਈ ਸੀ। ਗੁਜਰਾਤ ਦੀ ਕਾਡੀ ਸੀਟ ‘ਤੇ ਭਾਜਪਾ ਦੇ ਰਾਜੇਂਦਰ ਚਾਵੜਾ ਜੇਤੂ ਰਹੇ। ਉਨ੍ਹਾਂ ਕਾਂਗਰਸ ਦੇ ਰਮੇਸ਼ ਚਾਵੜਾ ਨੂੰ 39452 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ। ਅਨੁਸੂਚਿਤ ਜਾਤੀ (ਐਸਸੀ) ਉਮੀਦਵਾਰ ਲਈ ਰਾਖਵਾਂ ਕਾਡੀ ਹਲਕਾ ਫਰਵਰੀ ਵਿੱਚ ਭਾਜਪਾ ਵਿਧਾਇਕ ਕਰਸਨ ਸੋਲੰਕੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਿਆ ਸੀ।

 

RELATED ARTICLES
POPULAR POSTS