4.4 C
Toronto
Saturday, May 9, 2026
spot_img
Homeਭਾਰਤਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਗੁਰਦੁਆਰਾ ਚੋਣ ਬੋਰਡ ਦੇ ਅਧਿਕਾਰੀ ਚੋਣ ਅਮਲ ਨੇਪਰੇ ਚਾੜਨ ਲਈ ਮੌਕੇ ‘ਤੇ ਪਹੁੰਚੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ਵਿੱਚ ਬਹੁਤੀ ਤਬਦੀਲੀ ਨਹੀਂ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਚੋਣ ਦਾ ਬਾਈਕਾਟ ਕੀਤਾ ਗਿਆ।
ਸਿੰਘ ਸਭਾਵਾਂ ਦੇ ਲਾਟਰੀ ਸਿਸਟਮ ਨਾਲ ਚੁਣੇ ਗਏ ਦੋ ਮੈਂਬਰਾਂ ਨੇ ਆਪਣਾ ਇੱਕ ਪੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਰੱਖ ਕੇ ਇਸ ਚੋਣ ਪ੍ਰਕਿਰਿਆ ਦਾ ਬਾਈਕਾਟ ਕੀਤਾ।
ਲਾਟਰੀ ਨਾਲ ਚੁਣੇ ਗਏ ਮੈਂਬਰਾਂ ਦੇ ਰੱਫੜ ਨਾਲ ਜੁੜਿਆ ਮੁਕੱਦਮਾ ਹਾਈ ਕੋਰਟ ਵਿੱਚ ਚੱਲ ਰਿਹਾ ਹੈ। ਚੋਣ ਪ੍ਰਕਿਰਿਆ ਪੂਰੀ ਕਰਨ ਲਈ ਗੁਰਦੁਆਰਾ ਚੋਣ ਬੋਰਡ ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਮਨਮਿੰਦਰ ਸਿੰਘ ਵੀ ਆਏ ਸਨ ਅਤੇ ਹੋਰ ਅਮਲਾ ਵੀ ਇਸ ਮੌਕੇ ਹਾਜ਼ਰ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਕਮੇਟੀ ਦਫ਼ਤਰ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਦਫ਼ਤਰ ਦੇ ਮੁੱਖ ਗੇਟ ਅੱਗੇ ਸੁਰੱਖਿਆ ਦਸਤਾ ਤਾਇਨਾਤ ਸੀ, ਜਿਸ ਤੋਂ ਅੱਗੇ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਗਿਆ, ਜਿਨ੍ਹਾਂ ਦੀ ਇਸ ਚੋਣ ਪ੍ਰਕਿਰਿਆ ਦੌਰਾਨ ਲੋੜ ਸੀ।

RELATED ARTICLES
POPULAR POSTS