14.9 C
Toronto
Wednesday, September 30, 2026
spot_img
HomeਕੈਨੇਡਾFrontਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਤੋਂ ਆਈ ਚਿੱਠੀ

ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਤੋਂ ਆਈ ਚਿੱਠੀ

ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਤੋਂ ਆਈ ਚਿੱਠੀ
ਦੋਵਾਂ ਮੁੱਖ ਮੰਤਰੀਆਂ ਨੂੰ ਗੱਲਬਾਤ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਐਸ.ਵਾਈ.ਐਲ. ਮਾਮਲੇ ’ਤੇ ਪੰਜਾਬ ਤੇ ਹਰਿਆਣਾ ਨੂੰ ਕੇਂਦਰ ਸਰਕਾਰ ਨੇ ਇਕ ਚਿੱਠੀ ਭੇਜੀ ਹੈ। ਸਰਕਾਰ ਨੇ ਇਨ੍ਹਾਂ ਦੋਵਾਂ ਸੂਬਿਆਂ ਵਿਚਾਲੇ ਸਤਲੁਜ ਯਮੁਨਾ ਲਿੰਕ ਨਹਿਰ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਇਕ ਵਾਰ ਫਿਰ ਪਹਿਲ ਕੀਤੀ ਹੈ। ਹੁਣ ਫਿਰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚਿੱਠੀ ਭੇਜ ਕੇ ਇਸ ਮਾਮਲੇ ’ਤੇ ਜਲਦ ਬੈਠਕ ਕਰਨ ਲਈ ਕਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਬੈਠਕ 10 ਜੁਲਾਈ ਦੇ ਨੇੜੇ-ਤੇੜੇ ਹੋ ਸਕਦੀ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਦੋਵੇਂ ਸੂਬਿਆਂ ਵਿਚਾਲੇ ਸਾਲਸ ਵਜੋਂ ਭੂਮਿਕਾ ਨਿਭਾਉਣ ਦੀ ਪਹਿਲ ਕੀਤੀ ਹੈ, ਕਿਉਂਕਿ ਸਾਬਕਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਅਗਵਾਈ ਹੇਠ ਹੋਈਆਂ ਮੀਟਿੰਗਾਂ ਨਾਕਾਮ ਰਹੀਆਂ ਸਨ।

RELATED ARTICLES
POPULAR POSTS