10.2 C
Toronto
Wednesday, April 29, 2026
spot_img
HomeਕੈਨੇਡਾFrontਜਥੇਦਾਰ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ

ਜਥੇਦਾਰ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਕੀਤੀ ਸੇਵਾ


ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਕੀਤਾ ਪ੍ਰੇਰਿਤ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੋੜਾ ਘਰ ’ਚ ਸੇਵਾ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਸੇਵਾ ਦੌਰਾਨ ਜਥੇਦਾਰ ਗੜਗੱਜ ਨੇ ਦੇਖਿਆ ਕਿ ਆਪਣੇ ਮਾਪਿਆਂ ਨਾਲ ਜੋੜਾ ਜਮਾਂ ਕਰਵਾਉਣ ਆਉਂਦੇ ਕਈ ਸਿੱਖ ਬੱਚਿਆਂ ਨੇ ਹੱਥ ਵਿਚ ਕੜੇ ਨਹੀਂ ਪਾਏ ਹੋਏ ਸਨ। ਇਸ ਲਈ ਜਥੇਦਾਰ ਨੇ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿੱਖ ਕਕਾਰ ਕੜਾ ਪਾਉਣ ਦੀ ਪ੍ਰੇਰਣਾ ਦਿੱਤੀ। ਜਥੇਦਾਰ ਗੜਗੱਜ ਨੇ ਪਤਿਤ ਸਿੱਖ ਨੌਜਵਾਨਾਂ ਨੂੰ ਵੀ ਦਾਹੜੇ ਰੱਖਣ ਤੇ ਦਸਤਾਰਾਂ ਸਜਾਉਣ ਲਈ ਪ੍ਰੇਰਿਤ ਕੀਤਾ।

RELATED ARTICLES
POPULAR POSTS