23.9 C
Toronto
Tuesday, September 1, 2026
spot_img
HomeਕੈਨੇਡਾFrontਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ - ਸਰਹੱਦੀ ਨਿਸ਼ਾਨਦੇਹੀ ਮਾਮਲੇ...

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਚੀਨ ਨੂੰ ਸੁਨੇਹਾ – ਸਰਹੱਦੀ ਨਿਸ਼ਾਨਦੇਹੀ ਮਾਮਲੇ ਦਾ ਪੱਕਾ ਹੱਲ ਜ਼ਰੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਪਣੇ ਚੀਨੀ ਹਮਰੁਤਬਾ ਐਡਮਿਰਲ ਦੋਂਗ ਜੂਨ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਦੋਵੇਂ ਦੇਸ਼ਾਂ ਨੂੰ ਸਰਹੱਦੀ ਨਿਸ਼ਾਨਦੇਹੀ ਦੇ ਮਾਮਲੇ ਦਾ ਪੱਕਾ ਹੱਲ ਕੱਢਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਨੇ ਅਸਲ ਕੰਟਰੋਲ ਰੇਖਾ ਦੇ ਨਾਲ ਫੌਜਾਂ ਦੇ ਟਕਰਾਅ ਵਾਲੀ ਸਥਿਤੀ ਨੂੰ ਪੱਕੇ ਤੌਰ ’ਤੇ ਘਟਾਉਣ ਲਈ ਇਕ ਰੋਡਮੈਪ ਸੁਝਾਇਆ ਹੈ। ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਦੋਵਾਂ ਵਜ਼ੀਰਾਂ ਨੇ ਭਾਰਤ ਤੇ ਚੀਨ ਸਰਹੱਦਾਂ ’ਤੇ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਦੀ ਲੋੜ ’ਤੇ ਡੂੰਘਾਈ ਨਾਲ ਚਰਚਾ ਕੀਤੀ। ਮੀਟਿੰਗ ਵਿਚ ਰਾਜਨਾਥ ਸਿੰਘ ਨੇ ਸਰਹੱਦ ਪ੍ਰਬੰਧਨ ਅਤੇ ਇਸ ਮੁੱਦੇ ’ਤੇ ਸਥਾਪਿਤ ਵਿਧੀ ਨੂੰ ਮੁੜ ਸੁਰਜੀਤ ਕਰਕੇ ਸਰਹੱਦੀ ਹੱਦਬੰਦੀ ਦੇ ਸਥਾਈ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ। ਦੋਵਾਂ ਮੰਤਰੀਆਂ ਨੇ ਦੁਵੱਲੇ ਸਬੰਧਾਂ ਵਿਚ ਆਮ ਸਥਿਤੀ ਵਾਪਸ ਲਿਆਉਣ ਲਈ ਦੋਵਾਂ ਧਿਰਾਂ ਵਲੋਂ ਕੀਤੇ ਜਾ ਰਹੇ ਕੰਮ ਨੂੰ ਸਵੀਕਾਰ ਕੀਤਾ।

RELATED ARTICLES
POPULAR POSTS