9.8 C
Toronto
Wednesday, November 5, 2025
spot_img
HomeਕੈਨੇਡਾFrontਮਜੀਠੀਆ ਦੀ ਗਿ੍ਰਫਤਾਰੀ ’ਤੇ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ

ਮਜੀਠੀਆ ਦੀ ਗਿ੍ਰਫਤਾਰੀ ’ਤੇ ਬੋਲੇ ਸਾਬਕਾ ਮੁੱਖ ਮੰਤਰੀ ਚੰਨੀ

 


ਕਿਹਾ : ਗਵਾਹੀ ਦੀ ਜ਼ਰੂਰਤ ਹੈ ਤਾਂ ਮੈਂ ਹਾਂ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੋਇਆ ਹੈ। ਇਸਦੇ ਚੱਲਦਿਆਂ ਕਈ ਸਿਆਸੀ ਪਾਰਟੀਆਂ ਦੇ ਆਗੂ ਮਜੀਠੀਆ ਦੇ ਪੱਖ ਵਿਚ ਬਿਆਨ ਦੇ ਰਹੇ ਹਨ। ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੋ ਪਰਚਾ ਮਜੀਠੀਆ ’ਤੇ ਹੁਣ ਦਰਜ ਕੀਤਾ ਗਿਆ ਹੈ, ਉਹ ਪਰਚਾ ਮੈਂ ਕਾਂਗਰਸ ਸਰਕਾਰ ਸਮੇਂ ਦਰਜ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਉਸੇ ਕੇਸ ਦੀਆਂ ਦੋ ਲਾਈਨਾਂ ਪਾ ਕੇ ਮਜੀਠੀਆ ਨੂੰ ਗਿ੍ਰਫਤਾਰ ਕੀਤਾ ਹੈ। ਚੰਨੀ ਨੇ ਕਿਹਾ ਕਿ ਵਿਜੀਲੈਂਸ ਸਿਰਫ ਭਿ੍ਰਸ਼ਟਾਚਾਰ ਦੇ ਕੇਸਾਂ ਨੂੰ ਡੀਲ ਕਰਦੀ ਹੈ, ਨਸ਼ਿਆਂ ਨੂੰ ਨਹੀਂ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਪਰਚੇ ’ਚ ਕਿਸੇ ਵੀ ਤਰ੍ਹਾਂ ਦੀ ਮੇਰੀ ਗਵਾਹੀ ਦੀ ਜ਼ਰੂਰਤ ਪੈਂਦੀ ਹੈ ਤਾਂ ਮੈਂ ਤਿਆਰ ਹਾਂ। ਚੰਨੀ ਨੇ ਕਿਹਾ ਕਿ ਮੇਰੇ ਖਿਲਾਫ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਮੈਂ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰਦਾ।

RELATED ARTICLES
POPULAR POSTS