Breaking News
Home / ਕੈਨੇਡਾ / Front / ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ – ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਪੁਲਿਸ ਤੇ ਬੀਐਸਐਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ – ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ


ਚੰਡੀਗੜ੍ਹ/ਬਿਊਰੋ ਨਿਊਜ਼
ਅੰਮਿ੍ਰਤਸਰ ਕਮਿਸ਼ਨਰੇਟ ਪੁਲਿਸ ਨੇ ਬੀਐਸਐਫ ਅਤੇ ਰਾਜਸਥਾਨ ਪੁਲਿਸ ਦੇ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੀ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਦੱਸਿਆ ਗਿਆ ਕਿ ਇਸ ਅੰਤਰਰਾਜ਼ੀ ਕਾਰਵਾਈ ਦੌਰਾਨ ਇਕ ਮਹਿਲਾ ਸਮੇਤ ਨੌ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੇ ਵਾਸੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਇਹ ਨਸ਼ੀਲੇ ਪਦਾਰਥਾਂ ਦੀ ਖੇਪ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਇਲਾਕੇ ਬਾੜਮਾਰ ਤੋਂ ਬਰਾਮਦ ਕੀਤੀ ਗਈ ਹੈ।

Check Also

ਤੇਲੰਗਾਨਾ ਦੀ ਕੈਮੀਕਲ ਫੈਕਟਰੀ ’ਚ ਧਮਾਕਾ-12 ਮਜ਼ਦੂਰਾਂ ਦੀ ਮੌਤ

  ਪੀਐਮ ਮੋਦੀ ਨੇ ਮਿ੍ਰਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ …