23 C
Toronto
Sunday, August 16, 2026
spot_img
HomeਕੈਨੇਡਾFrontਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ...

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ ਲਿਆ ਫੈਸਲਾ

 

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਦਾਇਰ ਕੇਸ ਵਾਪਸ ਲੈਣ ਦਾ ਲਿਆ ਫੈਸਲਾ
ਕਿਹਾ : ਸਮੁੱਚੇ ਖਾਲਸਾ ਪੰਥ ਨੂੰ ਚੇਤਨ ਤੇ ਸੁਚੇਤ ਹੋਣ ਦੀ ਲੋੜ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਲੰਘੇ ਦਿਨੀ ਸ਼੍ਰੋਮਣੀ ਕਮੇਟੀ ਵਿਰੁੱਧ ਹਾਈਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਵਾਪਸ ਲੈਣ ਦਾ ਐਲਾਨ ਕੀਤਾ ਹੈ।  ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੇਵਾ ਦੌਰਾਨ ਦਾਸ ਨੇ ਪੰਥਕ ਪਰੰਪਰਾਵਾਂ ਤੇ ਰਹਿਤ ਮਰਿਆਦਾ ਉੱਤੇ ਪਹਿਰੇਦਾਰੀ ਕਰਦਿਆਂ ਸੇਵਾ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਪੰਥਕ ਸੰਸਥਾਵਾਂ ਤੇ ਬਾਬਾ ਬੁੱਢਾ ਜੀ ਦੀ ਮਹਾਨ ਪਦਵੀ ਨੂੰ ਠੇਸ ਪਹੁੰਚਾਉਣ ਬਾਰੇ ਉਹ ਕਦੇ ਸੁਪਨੇ ਵਿਚ ਵੀ ਸੋਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਉਹ ਵਿਸ਼ਵ ਭਰ ਦੀਆਂ ਸਮੂਹ ਸੰਗਤਾਂ ਦਾ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਮੌਜੂਦਾ ਸਥਿਤੀ ਪ੍ਰਤੀ ਆਪਣੇ ਪਿਆਰ ਅਤੇ ਚਿੰਤਾਵਾਂ ਨੂੰ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਾਧ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਅਤੇ ਸਤਿਕਾਰ ਕਰਦਿਆਂ ਕੀਤੇ ਗਏ ਕੇਸ ਨੂੰ ਵਾਪਸ ਲੈਣ ਦਾ ਨਿਰਣਾ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਮੁੱਚੇ ਖ਼ਾਲਸਾ ਪੰਥ ਨੂੰ ਇਸ ਬਾਰੇ ਚੇਤਨ ਤੇ ਸੁਚੇਤ ਹੋਣ ਦੀ ਲੋੜ ਹੈ। ਇਸੇ ਦੌਰਾਨ ਗਿਆਨੀ ਰਘਬੀਰ ਸਿੰਘ ਵਲੋਂ ਹਾਈਕੋਰਟ ਵਿਚੋਂ ਆਪਣੀ ਪਟੀਸ਼ਨ ਵਾਪਸ ਲੈਣ ਦਾ ਦਲ ਖਾਲਸਾ ਨੇ ਸਵਾਗਤ ਕੀਤਾ ਹੈ।

RELATED ARTICLES
POPULAR POSTS